ਮਹਾਰਾਸ਼ਟਰ ਵਿੱਚ ਸਰਕਾਰ ਨੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਵਜੋਂ ਇੱਕ ਗੈਰ-ਸਿੱਖ ਵਿਅਕਤੀ ਦੀ ਨਿਯੁਕਤੀ ਦੇ ਆਪਣੇ ਫੈਸਲੇ ਨੂੰ ਪਲਟ ਦਿੱਤਾ ਹੈ। ਸਿੱਖ ਜਥੇਬੰਦੀਆਂ ਦੇ ਦਬਾਅ ਹੇਠ ਮਹਾਰਾਸ਼ਟਰ ਸਰਕਾਰ ਨੇ ਸੇਵਾਮੁਕਤ ਸਿੱਖ ਆਈਏਐਸ ਅਧਿਕਾਰੀ ਡਾ. ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਨਵਾਂ ਪ੍ਰਬੰਧਕ ਨਿਯੁਕਤ ਕੀਤਾ ਹੈ।
ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਵੀ ਗੈਸ ਸਿੱਖ ਨੂੰ ਸਿੱਖ ਸੰਸਥਾ ਦਾ ਪ੍ਰਬੰਧਕ ਨਿਯੁਕਤ ਕਰਨ ਦਾ ਵਿਰੋਧ ਕੀਤਾ ਹੈ।
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਪ੍ਰਗਟ ਕੀਤਾ ਸੀ ਕਿ ਉਨ੍ਹਾਂ ਦੀ ਸੰਸਥਾ ਵਿੱਚ ਇੱਕ ਗੈਰ-ਸਿੱਖ ਅਧਿਕਾਰੀ ਅਭਿਜੀਤ ਰਜਿੰਦਰ ਰਾਊਤ ਨੂੰ ਪ੍ਰਬੰਧਕ ਨਿਯੁਕਤ ਕਰਨਾ ਨਿਯਮਾਂ ਦੇ ਖ਼ਿਲਾਫ਼ ਹੈ ਅਤੇ ਸਿੱਖ ਮਰਿਆਦਾ ਦੇ ਵੀ ਖ਼ਿਲਾਫ਼ ਹੈ। ਜਿਸ ਵਿਅਕਤੀ ਨੂੰ ਸਿੱਖ ਧਰਮ ਬਾਰੇ ਕੋਈ ਗਿਆਨ ਨਹੀਂ ਅਤੇ ਉੱਪਰੋਂ ਵਾਲ ਨਾ ਰੱਖਣ ਕਾਰਨ ਨਿਘਾਰ ਹੈ, ਉਸ ਨੂੰ ਸੰਸਥਾ ਦਾ ਪ੍ਰਬੰਧਕ ਕਿਵੇਂ ਬਣਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਮੌਬ ਲਿੰਚਿੰਗ ਤੇ ਨਾਬਾਲਗ ਨਾਲ ਬਲਾਤਕਾਰ ‘ਤੇ ਮੌਤ ਦੀ ਸਜ਼ਾ, ਭਾਰਤੀ ਕਾਨੂੰਨਾਂ ‘ਚ ਹੋਣਗੇ ਵੱਡੇ ਬਦਲਾਅ!
ਧਾਮੀ ਨੇ ਗੁਰਦੁਆਰਾ ਬੋਰਡ, ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦੀਆਂ ਚੋਣਾਂ ਕਰਵਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਦਾ ਕਾਰਜਕਾਲ ਮਾਰਚ 2022 ਵਿੱਚ ਪੂਰਾ ਹੋ ਚੁੱਕਾ ਹੈ। ਇਹ ਚੋਣ ਪਿਛਲੇ ਇੱਕ ਸਾਲ ਤੋਂ ਲਟਕ ਰਹੀ ਹੈ। ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਹੋਣ ਦੇ ਨਾਤੇ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਕਈ ਵਾਰ ਇਸ ਦੀ ਮੰਗ ਕਰ ਚੁੱਕੀ ਹੈ। ਧਾਮੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੂੰ ਸਿੱਖਾਂ ਦੇ ਮਾਮਲੇ ਵਿੱਚ ਮਨਮਾਨੇ ਫੈਸਲੇ ਨਹੀਂ ਲੈਣੇ ਚਾਹੀਦੇ ਅਤੇ ਚੋਣਾਂ ਤੱਕ ਕਿਸੇ ਪੂਰਨ ਗੁਰਸਿੱਖ ਵਿਅਕਤੀ ਨੂੰ ਤਖ਼ਤ ਸਾਹਿਬ ਦੇ ਬੋਰਡ ਦਾ ਮੈਨੇਜਰ ਨਿਯੁਕਤ ਕਰਨਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: