ਹਰਿਆਣਾ ਭ੍ਰਿਸ਼ਟਾਚਾਰ ਰੋਕੂ ਬਿਊਰੋ ACB ਨੇ ਰੇਵਾੜੀ ਵਿੱਚ 88 ਲੱਖ ਰੁਪਏ ਦੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਇੱਕ ਡਿਪਟੀ ਚੀਫ਼ ਆਡੀਟਰ ਅਤੇ ਏਕੀਕ੍ਰਿਤ ਸਹਿਕਾਰੀ ਵਿਕਾਸ ਪ੍ਰੋਜੈਕਟ ICDP ਰੇਵਾੜੀ ਦੇ ਸਾਬਕਾ ਜਨਰਲ ਮੈਨੇਜਰ ਸਮੇਤ ਇੱਕ ਵਿਕਾਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ।
ACB ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੁਰੂਗ੍ਰਾਮ ਦੇ ACB ਥਾਣੇ ਵਿੱਚ ਦਰਜ ਸਰਕਾਰੀ ਫੰਡਾਂ ਦੀ ਗਬਨ ਦੇ ਦੋ ਅਪਰਾਧਿਕ ਮਾਮਲਿਆਂ ਵਿੱਚ ਇਨ੍ਹਾਂ ਦੋਵਾਂ ਅਧਿਕਾਰੀਆਂ ਦੀ ਸ਼ਮੂਲੀਅਤ ਸਾਹਮਣੇ ਆਉਣ ਤੋਂ ਬਾਅਦ ਇਹ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਜਦੋਂ ਇਨ੍ਹਾਂ ਦੋਵਾਂ ਮਾਮਲਿਆਂ ਦੀ ਜਾਂਚ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਦੋਵਾਂ ਨੇ ਹੋਰ ਮੁਲਜ਼ਮਾਂ ਨਾਲ ਮਿਲ ਕੇ ਆਈਸੀਡੀਪੀ ਰੇਵਾੜੀ ਦੇ ਸਰਕਾਰੀ ਖਾਤੇ ਵਿੱਚੋਂ ਕਰੀਬ 88 ਲੱਖ ਰੁਪਏ ਦੀ ਰਾਸ਼ੀ ਕਢਵਾਈ। ਮੁਲਜ਼ਮਾਂ ਨੇ ਸਰਕਾਰੀ ਫੰਡਾਂ ਦੀ ਵਰਤੋਂ ਕਰਕੇ ਮੋਹਾਲੀ ਵਿੱਚ ਆਪਣੇ ਨਾਂ ’ਤੇ 2 ਰਿਹਾਇਸ਼ੀ ਫਲੈਟਾਂ ਦੀ ਗਬਨ ਕੀਤੀ ਰਕਮ ਨਾਲ ਖਰੀਦੀ। ICDP ਖਾਤੇ ਤੋਂ ਬਿਲਡਰ ਦੇ ਖਾਤੇ ਵਿੱਚ ਚੈੱਕ ਦੁਆਰਾ ਭੁਗਤਾਨ ਕੀਤਾ ਗਿਆ। ਵਾਧੂ ਲੈਣ-ਦੇਣ ਦਾ ਪਤਾ ਲਗਾਉਣ ਲਈ ACB ਵੱਲੋਂ ਹੋਰ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਫਿਲਹਾਲ ਦੋਸ਼ੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਏਸੀਬੀ ਦੀ ਟੀਮ ਮਾਮਲੇ ‘ਚ ਹੋਰ ਜਾਣਕਾਰੀ ਹਾਸਲ ਕਰਨ ਲਈ ਸੁਰਾਗ ਲਗਾ ਰਹੀ ਹੈ। ਦੱਸ ਦੇਈਏ ਕਿ ACB ਗੁਰੂਗ੍ਰਾਮ ਵਿੱਚ ਸਹਿਕਾਰੀ ਵਿਭਾਗ ਦੇ ਇੱਕ ਸਹਾਇਕ ਰਜਿਸਟਰਾਰ ਰੈਂਕ ਦੇ ਅਧਿਕਾਰੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜੋ ਕਿ ਰੇਵਾੜੀ ਵਿੱਚ ICDP ਦੇ ਜਨਰਲ ਮੈਨੇਜਰ ਦੇ ਰੂਪ ਵਿੱਚ ਕੰਮ ਕਰ ਰਿਹਾ ਸੀ। ਉਸ ਨੂੰ ਸਰਕਾਰੀ ਖਾਤੇ ਵਿੱਚੋਂ ਕਰੋੜਾਂ ਰੁਪਏ ਦੀ ਸਰਕਾਰੀ ਰਾਸ਼ੀ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਦੌਰਾਨ 88 ਲੱਖ ਰੁਪਏ ਦੇ ਗਬਨ ਦਾ ਖੁਲਾਸਾ ਹੋਇਆ ਸੀ।