ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਪ੍ਰਚਾਰ ਦੇ ਵੱਖ-ਵੱਖ ਰੰਗ ਦੇਖਣ ਨੂੰ ਮਿਲ ਰਹੇ ਹਨ। ਇਨ੍ਹਾਂ ‘ਚੋਂ ਇਕ ਰੰਗ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦਾ ਸੀ, ਜੋਕਿ ਰਿਕਸ਼ਾ ਚਲਾਉਂਦੇ ਨਜ਼ਰ ਆਏ। ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਚੋਣ ਪ੍ਰਚਾਰ ਦੌਰਾਨ ਚੰਨੀ ਔਰਤਾਂ ਨੂੰ ਰਿਕਸ਼ੇ ‘ਤੇ ਸਵਾਰੀ ਕਰਵਾ ਰਹੇ ਹਨ। ਚੰਨੀ ਦਾ ਰਿਕਸ਼ਾ ਚਲਾਉਣ ਦਾ ਇਹ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।
ਦੱਸ ਦੇਈਏ ਕਿ ਜਦੋਂ ਚਰਨਜੀਤ ਸਿੰਘ ਚੰਨੀ 112 ਦਿਨ ਪੰਜਾਬ ਦੇ ਮੁੱਖ ਮੰਤਰੀ ਸਨ, ਉਸ ਸਮੇਂ ਵੀ ਉਨ੍ਹਾਂ ਦੀਆਂ ਕਈ ਵੀਡੀਓਜ਼ ਅਤੇ ਫੋਟੋਆਂ ਵਾਇਰਲ ਹੋਈਆਂ ਸਨ। ਇੱਕ ਆਮ ਆਦਮੀ ਦਾ ਅਕਸ ਵਿਖਾਉਂਦੇ ਰਸਤੇ ਵਿੱਚ ਕੰਧ ‘ਤੇ ਬੈਠ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ, ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਦੀ ਬੱਕਰੀ ਦਾ ਦੁੱਧ ਕੱਢਦਿਆਂ ਦੀ ਵੀਡੀਓ ਨੇ ਸੋਸ਼ਲ ਮੀਡੀਆ ‘ਤੇ ਖੂਬ ਧਮਾਲ ਮਚਾਇਆ ਸੀ।
ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਦੀ ਪਤਨੀ ਪਰਮਜੀਤ ਕੌਰ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਨੇ ਐਲਾਨ ਕੀਤਾ ਹੈ ਕਿ ਇਹ ਚੋਣ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੇ ਲੜੀ ਜਾਵੇਗੀ। ਦੱਸ ਦੇਈਏ ਕਿ ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ 10 ਮਈ ਨੂੰ ਹੋਣੀ ਹੈ, ਜਦਕਿ ਇਸ ਦੇ ਨਤੀਜੇ 13 ਮਈ ਨੂੰ ਐਲਾਨੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ, CM ਮਾਨ ਵੀ ਪਹੁੰਚੇ ਸਵੇਰੇ 7.30 ਵਜੇ
ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣਾਂ ਲਈ 1972 ਪੋਲਿੰਗ ਬੂਥ ਸਥਾਪਿਤ ਕਰਨ ਨੂੰ ਅੰਤਿਮ ਰੂਪ ਦਿੱਤਾ ਹੈ। ਇਨ੍ਹਾਂ 9 ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 16,21,800 ਵੋਟਰ ਹਨ। ਇਨ੍ਹਾਂ ਵਿੱਚ 8,44,904 ਪੁਰਸ਼, 7,76,855 ਮਹਿਲਾ ਤੇ 41 ਥਰਡ ਜੈਂਡਰ ਵੋਟਰ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: