ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 6 ਵਜੇ ਤੱਕ ਚੱਲੇਗੀ। ਵੋਟ ਪਾਉਣ ਪਹੁੰਚੇ ‘ਆਪ’ ਦੇ ਉਮੀਦਵਾਰ ਸੁਸ਼ਲ ਕੁਮਾਰ ਨੇ ਕਾਂਗਰਸ ਦੀ ਕੈਂਡੀਡੇਟ ਕਰਮਜੀਤ ਕੌਰ ਚੌਧਰੀ ਵੱਲੋਂ ਗੱਦਾਰ ਕਹੇ ਜਾਣ ‘ਤੇ ਪਲਟਵਾਰ ਕੀਤਾ।
ਰਿੰਕੂ ਨੇ ਕਿਹਾ ਕਿ ਸਾਂਸਦ ਸੰਤੋਖ ਚੌਧਰੀ ਨੇ ਆਪਣੇ ਫੰਡ ਦਾ ਸਾਰਾ ਪੈਸਾ ਫਿਲੌਰ ਵਿਧਾਨ ਸਭਾ ਵਿੱਚ ਲਾਇਆ ਤਾਂਜੋ ਆਪਣੇ ਪੁੱਤਰ ਵਿਕਰਮਜੀਤ ਚੌਧਰੀ ਦਾ ਸਿਆਸੀ ਕਰੀਅਰ ਮਜ਼ਬੂਤ ਕਰ ਸਕਣ।
ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਤਸੱਲੀ ਹੈ ਕਿ ਅਰਵਿੰਦ ਕੇਜਰੀਵਾਲ ਤੇ ਸੀ.ਐੱਮ. ਭਗਵੰਤ ਮਾਨ ਪੰਜਾਬ ਨੂੰ ਦਿੱਤੀ ਗਾਰੰਟੀ ਪੂਰੀ ਕਰ ਰਹੇ ਹਨ। ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਕੱਚੇ ਮੁਲਾਜ਼ਮ ਪੱਕੇ ਕੀਤੇ ਜਾ ਰਹੇ ਹਨ। ਮੁਹੱਲਾ ਕਲੀਨਿਕ ਸ਼ੁਰੂ ਹੋ ਗਏ ਹਨ। ਸਰਕਾਰ ਨੇ ਇੱਕ ਸਾਲ ਵਿੱਚ ਦਮਦਾਰ ਤਰੀਕੇ ਨਾਲ ਕੰਮ ਕੀਤਾ ਹੈ।
ਦੱਸ ਦੇਈਏ ਕਿ ਕਾਂਗਰਸ ਦੇ ਅੱਗੇ ਇਸ ਜ਼ਿਮਨੀ ਚੋਣ ਵਿੱਚ ਆਪਣਾ ਗੜ੍ਹ ਬਚਾਉਣ ਦੀ ਚੁਣੌਤੀ ਹੈ ਕਿਉਂਕਿ ਪਿਛਲੇ 4 ਵਾਰ ਤੋਂ ਲਗਾਤਾਰ ਕਾਂਗਰਸ ਇਥੋਂ ਜਿੱਤਦੀ ਆ ਰਹੀ ਹੈ। ਸੰਤੋਖ ਸਿੰਘ ਚੌਧਰੀ ਵੀ ਲਗਾਤਾਰ 2 ਵਾਰ ਇਥੋਂ ਸਾਂਸਦ ਚੁਣੇ ਗਏ। ਇਸ ਵਾਰ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਕਰਮਜੀਤ ਕੌਰ ਨੂੰ ਟਿਕਟ ਦਿੱਤੀ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ : ਵੋਟਿੰਗ ਸ਼ੁਰੂ, 16 ਲੱਖ ਵੋਟਰਾਂ ਹੱਥ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ
ਜ਼ਿਕਰਯੋਗ ਹੈ ਕਿ ਪੰਜਾਬ ਤੋਂ ਇਲਾਵਾ ਮੇਘਾਲਿਆ, ਓਡੀਸ਼ਾ ਤੇ ਯੂਪੀ ਵਿੱਚ ਵੀ ਸੰਸਦੀ ਸੀਟ ਲਈ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਸਾਰੇ ਹਲਕਿਆਂ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।
ਵੀਡੀਓ ਲਈ ਕਲਿੱਕ ਕਰੋ -: