ਬ੍ਰਿਟੇਨ ਦੇ ਪ੍ਰਧਾਨ ਮੰਤਰੀ ਵੱਜੋਂ ਰਿਸ਼ੀ ਸੁਨਕ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ‘ਤੇ ਰਿਸ਼ੀ ਸੁਨਕ ਕਿਹਾ ਕਿ ਉਨ੍ਹਾਂ ਨੂੰ ਸੱਤਾ ਦੇ ਉੱਚ ਅਹੁਦੇ ‘ਤੇ ਪਹੁੰਚਣ ਲਈ ਉਨ੍ਹਾਂ ਦੇ ਧਰਮ ਤੋਂ ਪ੍ਰੇਰਨਾ ਮਿਲੀ ਹੈ। ਹਿੰਦੂ ਧਰਮ ਵਿੱਚ ਕਰਤੱਵ ਨੂੰ ਬਹੁਤ ਮਹੱਤਵ ਦਿੱਤਾ ਗਿਆ ਹੈ। ਇਸ ਨੂੰ ਧਰਮ ਵੀ ਕਿਹਾ ਜਾਂਦਾ ਹੈ। ਉਹ ਬਰਤਾਨੀਆ ਦੇ ਪ੍ਰਧਾਨ ਮੰਤਰੀ ਵਜੋਂ ਆਪਣੀ ਡਿਊਟੀ ਨਿਭਾ ਰਹੇ ਹਨ।
ਸੁਨਕ ਨੇ ਇੰਟਰਵਿਊ ਵਿੱਚ ਕਿਹਾ ਕਿ ਲਿਜ਼ ਟਰਸ ਦੇ ਉੱਤਰਾਧਿਕਾਰੀ ਵਜੋਂ ਉਨ੍ਹਾਂ ਕੋਲ ਬਹੁਤ ਮੁਸ਼ਕਲ ਜ਼ਿੰਮੇਵਾਰੀ ਹੈ। ਇਸ ਵਿੱਚ ਸਰਕਾਰ ਨੂੰ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਦੀਆਂ ਵਸਤੂਆਂ ਦੇ ਭਾਅ ਘਟਾਉਣੇ ਚਾਹੀਦੇ ਹਨ, ਤਾਂ ਜੋ ਜ਼ਿੰਦਗੀ ਨੂੰ ਸੁਖਾਲਾ ਬਣਾਇਆ ਜਾ ਸਕੇ। ਇਸ ਦੇ ਲਈ ਉਹ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ। ਬ੍ਰਿਟੇਨ ਦੇ ਪਹਿਲੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਸੁਨਕ ਨੇ ਕਿਹਾ ਕਿ ਹਿੰਦੂ ਧਰਮ ਵਿੱਚ ਕਰਤੱਵ ਉਨ੍ਹਾਂ ਕੰਮਾਂ ਨੂੰ ਦਰਸਾਉਂਦਾ ਹੈ ਜੋ ਲੋਕ ਤੁਹਾਡੇ ਤੋਂ ਉਮੀਦ ਕਰਦੇ ਹਨ। ਉਨ੍ਹਾਂ ਉਮੀਦਾਂ ‘ਤੇ ਸਹੀ ਤਰੀਕੇ ਨਾਲ ਅਤੇ ਲਗਨ ਨਾਲ ਕੰਮ ਕਰਨ ਦੀ ਕੋਸ਼ਿਸ਼ ਕਰਨਾ ਹੀ ਫਰਜ਼ ਹੈ।
ਇਹ ਵੀ ਪੜ੍ਹੋ : ਦੇਸ਼ ਦੀ ਸਭ ਤੋਂ ਵੱਡੀ ਹੈਲੀਕਾਪਟਰ ਫੈਕਟਰੀ ਤਿਆਰ, PM ਮੋਦੀ 6 ਫਰਵਰੀ ਨੂੰ ਕਰਨਗੇ ਉਦਘਾਟਨ
ਬ੍ਰਿਟੇਨ ਦੇ 42 ਸਾਲਾ ਪ੍ਰਧਾਨ ਮੰਤਰੀ ਸੁਨਕ ਨੇ ਕਿਹਾ, ਉਨ੍ਹਾਂ ਨੂੰ ਲੋਕ ਸੇਵਾ ਵਿੱਚ ਬਹੁਤ ਵਿਸ਼ਵਾਸ ਹੈ। ਇਸੇ ਲਈ ਉਹ ਆਪਣਾ ਫਰਜ਼ ਨਿਭਾਉਂਦੇ ਹੋਏ ਵੱਖ-ਵੱਖ ਤਰੀਕੇ ਰਾਹੀਂ ਬਰਤਾਨੀਆ ਦੀ ਆਰਥਿਕ ਹਾਲਤ ਨੂੰ ਸੁਧਾਰਨ ਵਿਚ ਲੱਗੇ ਹੋਪਏ ਹਨ। ਸੁਨਕ ਨੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਹਾਊਸ ਆਫ ਕਾਮਨਜ਼ ‘ਚ ਸਹੁੰ ਚੁੱਕਣ ਸਮੇਂ ਭਗਵਦ ਗੀਤਾ ਦਾ ਹਵਾਲਾ ਦਿੱਤਾ ਸੀ। ਉਹ ਹਿੰਦੂਤਵ ਦੇ ਵਿਸ਼ਵਾਸਾਂ ਨੂੰ ਆਪਣੀ ਤਾਕਤ ਦੱਸਦੇ ਹਨ।
ਵੀਡੀਓ ਲਈ ਕਲਿੱਕ ਕਰੋ -: