ਦੇਸ਼ ਵਿਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣ ਲੱਗੇ ਹਨ। ਕੋਰੋਨਾ ਦੀ ਵਧਦੀ ਸਥਿਤੀ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ 27 ਅਪ੍ਰੈਲ ਨੂੰ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਇਸ ਬੈਠਕ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਤੇ ਉਨ੍ਹਾਂ ਦੇ ਮੰਤਰਾਲੇ ਨਾਲ ਸਬੰਧਤ ਅਧਿਕਾਰੀ ਸ਼ਾਮਲ ਹੋਣਗੇ।
ਦਿੱਲੀ ਦੀ ਗੱਲ ਕਰੀਏ ਤਾਂ ਬੀਤੇ 24 ਘੰਟਿਆਂ ਵਿਚ ਦਿੱਲੀ ਵਿਚ ਕੋਰੋਨਾ ਦੇ 1094 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾ ਵਿਚੋਂ 2 ਮਰੀਜ਼ਾਂ ਦੀ ਮੌਤ ਵੀ ਹੋ ਗਈ। ਇਸ ਦੇ ਨਾਲ ਹੀ ਹੁਣ ਦਿੱਲੀ ਵਿਚ ਕੋਰੋਨਾ ਸੰਕਰਮਣ ਦੇ ਕੁੱਲ ਸਰਗਰਮ ਮਾਮਲਿਆਂ ਦੀ ਗਿਣਤੀ ਵਧ ਕੇ 3705 ਹੋ ਗਈ ਹੈ ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਜਦੋਂ ਕਿ ਬੀਤੇ 24 ਘੰਟਿਆਂ ਵਿਚ ਰਾਜਧਾਨੀ ਦਿੱਲੀ ਵਿਚ ਕੋਰੋਨਾ ਦੀ ਸੰਕਰਮਣ ਦਰ 4.82 ਫੀਸਦੀ ਦਰਜ ਕੀਤੀ ਗਈ ਹੈ। ਦਿੱਲੀ ਸਰਕਾਰ ਨੇ ਲੋਕਾਂ ਨੂੰ ਅਫਵਾਹਾਂ ਨਾਲ ਫੈਲਾਉਣ ਦੀ ਅਪੀਲ ਕੀਤੀ ਹੈ ਤੇ ਨਾਲ ਹੀ ਦਿੱਲੀ ਪ੍ਰਸ਼ਾਸਨ ਵੱਲੋਂ ਮਾਸਕ ਨੂੰ ਫਿਰ ਤੋਂ ਲਾਜ਼ਮੀ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਵੜਿੰਗ ਤੋਂ ਬਾਅਦ CM ਮਾਨ ਦੇ ਸਮਰਥਕਾਂ ਨੂੰ ਨਗਰ ਨਿਗਮ ਚੰਡੀਗੜ੍ਹ ਨੇ ਕੀਤਾ 31,294 ਦਾ ਜੁਰਮਾਨਾ
ਇਥੇ ਇਹ ਵੀ ਦੱਸਣਯੋਗ ਹੈ ਕਿ ਭਾਰਤ ਨੇ ਚੀਨ ਦੇ ਨਾਗਰਿਕਾਂ ਨੂੰ ਜਾਰੀ ਕੀਤਾ ਟੂਰਿਸਟ ਵੀਜ਼ਾ ਰੱਦ ਕਰ ਦਿੱਤਾ ਹੈ। ਹਾਲਾਂਕਿ ਲੋਕਾਂ ਨੂੰ ਚੀਨ ਦੇ ਵਪਾਰ, ਰੁਜ਼ਗਾਰ, ਅਧਿਕਾਰਤ ਵੀਜ਼ੇ ਦਿੱਤੇ ਜਾ ਰਹੇ ਹਨ। ਅਸਲ ਵਿੱਚ 20,000 ਤੋਂ ਵੱਧ ਭਾਰਤੀ ਵਿਦਿਆਰਥੀ ਕੋਰੋਨਾ ਕਾਰਨ ਚੀਨ ਤੋਂ ਪਰਤੇ ਸਨ, ਉਨ੍ਹਾਂ ਨੂੰ ਹੁਣ ਤੱਕ ਚੀਨ ਵਾਪਸ ਨਹੀਂ ਆਉਣ ਦਿੱਤਾ ਗਿਆ ਹੈ।