ਮਾਨਸਾ ਵਿਚ ਇਕ ਸੜਕ ਦਾ ਨਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਰੱਖਿਆ ਗਿਆ ਹੈ। ਮੰਡੀ ਬੋਰਡ ਨੇ ਰਾਮ ਦਿੱਤਾ ਸੜਕ ਦਾ ਨਾਂ ਬਦਲਿਆ। ਮਾਨਸਾ ਪਹੁੰਚੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਹ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਮੂਸੇਵਾਲਾ ਕਤਲਕਾਂ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜੋ ਮੁਲਜ਼ਮ ਵਿਦੇਸ਼ ਬੈਠੇ ਹਨ, ਉਨ੍ਹਾਂ ਭਾਰਤ ਲਿਆਉਣ ਲਈ ਲਗਾਤਾਰ ਸਰਕਾਰ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਪਰਿਵਾਰ ਇਹ ਦੁੱਖ ਅਸਹਿਣਯੋਗ ਹੈ। ਪਰਿਵਾਰ ਨਾਲ ਸਰਕਾਰ ਦੀ ਹਮਦਰਦੀ ਹੈ। ਮੂਸੇਵਾਲਾ ਦੀ ਸੁਰੱਖਿਆ ਲੀਕ ਕਰਨ ਦੇ ਸਵਾਲ ‘ਤੇ ਮੰਤਰੀ ਬਲਬੀਰ ਨੇ ਕਿਹਾ ਕਿ ਇਸ ਕਤਲਕਾਂਡ ਦੀ ਕਈ ਐਂਗਲਾਂ ਤੋਂ ਜਾਂਚ ਚੱਲ ਰਹੀ ਹੈ। ਮੂਸੇਵਾਲਾ ਦੀ ਸੁਰੱਖਿਆ ਲੀਕ ਕਰਨ ਵਿਚ ਜੇਕਰ ਕੋਈ ਵੀ ਉਨ੍ਹਾਂ ਦੀ ਪਾਰਟੀ ਦਾ ਮੈਂਬਰ ਸਾਹਮਣੇ ਆਉਂਦਾ ਹੈ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਦੱਸ ਦੇਈਏ ਕਿ 29 ਮਈ 2022 ਨੂੰ ਮੂਸੇਵਾਲਾ ਆਪਣੀ ਬੀਮਾਰੀ ਮਾਸੀ ਨੂੰ ਦੇਖਣ ਜਾ ਰਹੇ ਸਨ। ਉਹ ਮਹਿੰਦਰਾ ਥਾਰ ਵਿਚ ਦੋਸਤਾਂ ਨਾਲ ਬੈਠੇ ਸਨ। ਜਵਾਹਰਕੇ ਵਿਚ ਦਿਨ-ਦਿਹਾੜੇ ਰਸਤੇ ਵਿਚ ਉੁਨ੍ਹਾਂ ਉਪਰ ਤਾਬੜਤੋੜ ਗੋਲੀਆਂ ਚਲਾ ਕੇ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਪਾਕਿਸਤਾਨ ਦਾ ਪਾਣੀ ਬੰਦ ਕਰੇਗਾ ਭਾਰਤ ! ਸਿੰਧੂ ਜਲ ਸੰਧੀ ‘ਚ ਸੋਧ ਲਈ ਭਾਰਤ ਸਰਕਾਰ ਨੇ ਜਾਰੀ ਕੀਤਾ ਨੋਟਿਸ
ਮੂਸੇਵਾਲਾ ਨਾਲ ਉਨ੍ਹਾਂ ਦੇ ਦੋ ਦੋਸਤ ਗੁਰਵਿੰਦਰ ਤੇ ਗੁਰਪ੍ਰੀਤ ਵੀ ਸਨ। ਇਸ ਕਤਲਕਾਂਡ ਦੀ ਜ਼ਿੰਮੇਵਾਰੀ ਵਿਦੇਸ਼ ਵਿਚ ਬੈਠੇ ਗੈਂਗਸਟਰ ਗੋਲਡੀ ਬਰਾਰ ਨੇ ਲਈ ਸੀ। ਬਰਾੜ ਨੇ ਤਿਹਾੜ ਜੇਲ੍ਹ ਵਿਚ ਬੈਠ ਗੈਂਗਸਟਰ ਲਾਰੈਂਸ ਦੇ ਕਹਿਣ ‘ਤੇ ਇਸ ਕਤਲਕਾਂਡ ਨੂੰ ਅੰਜਾਮ ਦਿੱਤਾ। ਹੁਣ ਤੱਕ ਇਸ ਮਾਮਲੇ ਵਿਚ 36 ਲੋਕ ਨਾਮਜ਼ਦ ਹਨ।
ਵੀਡੀਓ ਲਈ ਕਲਿੱਕ ਕਰੋ -: