ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਲੋਂ ਅਗਲੇ ਪੰਜ ਸਾਲ ਵਿਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਕੱਢਣ ਲਈ ਠੋਸ ਕਦਮ ਉਠਾਏ ਜਾਣਗੇ, ਜਿਨ੍ਹਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕੀਤਾ ਜਾਵੇਗਾ।
ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਉੱਚ ਪੱਧਰ ਵਫਦ ਅਤੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਫਸਰਾਂ ਨਾਲ ਮੀਟਿੰਗ ਦੌਰਾਨ ਦੁਨੀਆ ਭਰ ਦੇ ਖੇਤੀਬਾੜੀ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਝੋਨੇ ਦੇ ਬਦਲਵੇਂ ਲਾਹੇਵੰਦ ਹੱਲ ਲਈ ਸੁਝਾਅ ਦੇਣ ਜਿਨ੍ਹਾਂ ਨੂੰ ਲਾਗੂ ਕਰਨ ਲਈ ਸਰਕਾਰ ਵਲੋਂ ਸੁਹਿਰਦ ਯਤਨ ਕੀਤੇ ਜਾਣਗੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਬਜ਼ੀਆਂ ਅਤੇ ਫਲਾਂ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵਲੋਂ ਰੋਡ ਮੈਪ ਤਿਆਰ ਕੀਤਾ ਜਾ ਰਿਹਾ, ਜਿਸ ਲਈ ਮਾਹਿਰ ਆਪਣੇ ਸੁਝਾਅ ਖੇਤੀਬਾੜੀ ਮਹਿਕਮੇ ਨਾਲ ਸਾਂਝੇ ਕਰਨ। ਮੰਤਰੀ ਨੇ ਕਿਹਾ ਕਿ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਾਰ ਅਤੇ ਮਿਆਰ ਨੂੰ ਵਧਾਉਣ ਲਈ ਸੂਬੇ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਮੰਤਰੀ ਨੇ ਕਿਹਾ ਕਿ ਫਲ ਅਤੇ ਸਬਜ਼ੀਆਂ ਬਹੁਤਾ ਦੇਰ ਸੰਭਾਲ ਕੇ ਨਹੀਂ ਰੱਖੀਆਂ ਜਾ ਸਕਦੀਆਂ। ਸੂਬੇ ਤੋਂ ਦੂਰ ਦੁਰਾਡੇ ਦੇਸ਼ ਅਤੇ ਵਿਦੇਸ਼ਾਂ ਵਿਚ ਫਲ ਅਤੇ ਸਬਜੀਆਂ ਭੇਜਣੀਆਂ ਵਾਰਾ ਨਹੀਂ ਖਾਂਦੀਆਂ ਕਿਉਂਕਿ ਸੂਬੇ ਦੀਆਂ ਸਰਹੱਦਾਂ ਤੋਂ ਬੰਦਰਗਾਹਾਂ ਬਹੁਤ ਦੂਰ ਹਨ ਅਤੇ ਪਹਿਲਾਂ ਬੰਦਰਗਾਹ ਪਹੁੰਚਣ ਵਿਚ ਕਈ-ਕਈ ਦਿਨ ਲੱਗ ਜਾਂਦੇ ਹਨ ਅਤੇ ਉਸ ਤੋਂ ਬਾਅਦ ਸਮੁੰਦਰੀ ਰਸਤੇ ਰਾਹੀਂ ਦੂਜੇ ਦੇਸ਼ਾਂ ਤੱਕ ਪਹੁੰਚਣ ਵਿਚ ਕਈ ਦਿਨ ਲੱਗ ਜਾਂਦੇ ਹਨ, ਉਦੋਂ ਤੱਕ ਫਲ ਅਤੇ ਸਬਜ਼ੀਆਂ ਖਰਾਬ ਹੋ ਜਾਂਦੀਆਂ ਹਨ। ਇਸੇ ਤਰ੍ਹਾਂ ਹਵਾਈ ਜਹਾਜ਼ਾਂ ਰਾਹੀ ਫਲ ਅਤੇ ਸਬਜ਼ੀਆਂ ਭੇਜਣਾ ਵੀ ਕਿਸਾਨਾਂ ਨੂੰ ਵਾਰਾ ਨਹੀਂ ਖਾਂਦਾ ਕਿਉਂਕਿ ਹਵਾਈ ਜਹਾਜ਼ ਰਾਹੀਂ ਖਰਚਾ ਹੀ ਬਹੁਤ ਪੈ ਜਾਂਦਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਤੋਂ ਤੈਅ ਸਮੇਂ ਤੋਂ ਵੱਧ ਨਹੀਂ ਲਈ ਜਾਏਗੀ ਡਿਊਟੀ, ADGP ਨੇ ਦਿੱਤੇ ਹੁਕਮ
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਹੀ ਸਿੱਧਾ ਮੰਡੀਕਰਨ ਢਾਂਚਾ ਖੜ੍ਹਾ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਸੂਬੇ ਵਿਚ ਕਿਸਾਨਾਂ ਲਈ ਛੋਟੇ ਕੋਲਡ ਸਟੋਰ ਅਤੇ ਪੈਕਹਾਉਸ ਬਣਾਏ ਜਾਣਗੇ ਤਾਂ ਜੋ ਕਿਸਾਨ ਫਲਾਂ ਅਤੇ ਸਬਜ਼ੀਆਂ ਨੂੰ ਕਈ ਦਿਨ ਸੰਭਾਲ ਕੇ ਰਖ ਸਕਣ ਅਤੇ ਵਧੀਆ ਮੁੱਲ ‘ਤੇ ਕਿਸਾਨ ਸਿੱਧਾ ਖਪਤਕਾਰਾਂ ਨੂੰ ਵੇਚ ਸਕਣ।
ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਗੁਰਵਿੰਦਰ ਸਿੰਘ, ਬਾਗਵਾਨੀ ਵਿਭਾਗ ਦੀ ਡਾਇਰੈਕਟਰ ਡਾ. ਸਲਿੰਦਰ ਕੌਰ, ਕੇਂਦਰੀ ਖੇਤੀਬਾੜੀ ਮੰਤਰਾਲੇ ਤੋਂ ਹਰਪ੍ਰੀਤ ਸਿੰਘ, ਖੇਤੀਬਾੜੀ ਮਹਿਰ ਡਾ. ਐਸ.ਐਨ ਚੰਡਾਕ ਅਤੇ ਅਮਿਤ ਭਾਰਦਵਾਜ ਵੀ ਹਾਜ਼ਰ ਸਨ।






















