ਪੰਜਾਬ ਦੇ ਪਟਿਆਲਾ ਵਿਚ ਵੱਡਾ ਹਾਦਸਾ ਵਾਪਰਿਆ ਹੈ ਜਿਥੇ ਬੱਸ ਤੇ ਟਰੱਕ ਵਿਚ ਟੱਕਰ ਹੋਈ ਹੈ ਤੇ ਹਾਦਸੇ ਵਿਚ ਟਰੱਕ ਡਰਾਈਵਰ ਤੇ ਬੱਸ ਕੰਡਕਟਰ ਦੀ ਮੌਤ ਹੋ ਗਈ ਹੈ। ਕਈ ਲੋਕ ਗੰਭੀਰ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਪਰਖੱਚੇ ਉਡ ਗਏ ਹਨ। ਹਾਦਸੇ ਕਾਰਨ ਲੋਕਾਂ ਵਿਚ ਹਫੜਾ-ਦਫੜੀ ਮਚ ਗਈ। ਪ੍ਰਸ਼ਾਸਨ ਤੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਬਾਹਰ ਕੱਢਿਆ ਗਿਆ ਤੇ ਹਸਪਤਾਲ ਭਰਤੀ ਕਰਾਇਆ ਗਿਆ। ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ ਹੈ ਤੇ ਉਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਬੱਸ ਦਾ ਕੰਡਕਟਰ ਬੱਸ ਤੇ ਟਰੱਕ ਦੇ ਵਿਚ ਫਸ ਗਿਆ ਸੀ ਜਿਸ ਨੂੰ ਕਾਫੀ ਮੁਸ਼ੱਕਤ ਦੇ ਬਾਹਰ ਕੱਢਿਆ ਗਿਆ ਪਰ ਜਿਵੇਂ ਹੀ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਮੁਅੱਤਲ DIG ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਵੱਲੋਂ ਵੀ ਮਾਮਲਾ ਦਰਜ, ਨਿਆਂਇਕ ਹਿਰਾਸਤ ‘ਚ ਵਾਧਾ
ਖਬਰ ਮੁਤਾਬਕ ਹਾਦਸੇ ਵਿਚ ਇਕ ਕੁੜੀ ਵੀ ਗੰਭੀਰ ਜ਼ਖਮੀ ਦੱਸੀ ਜਾ ਰਹੀ ਹੈ ਤੇ ਉਸ ਦੀਆਂ ਲੱਤਾਂ ਇਸ ਹਾਦਸੇ ਵਿਚ ਟੁੱਟ ਗਈਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਈ ਜ਼ਖਮੀਆਂ ਦੇ ਗੰਭੀਰ ਸੱਟਾਂ ਵੱਜੀਆਂ ਹਨ। ਅਨਾਜ ਮੰਡੀ ਥਾਣੇ ਦੇ ਐੱਸਐੱਚਓ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਦੇਹਾਂ ਨੂੰ ਰਾਜਿੰਦਰ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੇ ਕਾਰਨ ਸੜਕ ‘ਤੇ ਲੰਬਾ ਜਾਮ ਲੱਗ ਗਿਆ ਜਿਸ ਨੂੰ ਬਾਅਦ ਵਿਚ ਖੁੱਲ੍ਹਵਾ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























