ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਅੱਜ ਸਰਕਾਰ ਨਾਲ ਚੱਲ ਰਹੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿੱਚ ਮੁਲਾਜ਼ਮਾਂ ਦੀਆਂ ਕੁਝ ਮੰਗਾਂ ‘ਤੇ ਸਰਕਾਰ ਸਹਿਮਤ ਹੋਈ ਹੈ, ਜਦਕਿ ਕਰਮਚਾਰੀਆਂ ਨੂੰ ਰੈਗੂਲਰ ਕਰਨ ਸੰਬੰਧੀ ਫੈਸਲਾ ਲੈਣ ਲਈ ਸਮਾਂ ਮੰਗਿਆ ਹੈ।
ਮੀਟਿੰਗ ਤੋਂ ਬਾਅਦ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਸਰਕਾਰ ਰੋਡਵੇਜ਼ ਦੇ ਬੇੜੇ ਵਿੱਚ 842 ਨਵੀਆਂ ਬੱਸਾਂ ਸ਼ਾਮਲ ਕਰਨ ਲਈ ਤਿਆਰ ਹੈ। ਇਸ ਤੋਂ ਇਲਾਵਾ ਸੰਦੀਪ ਸੰਧੂ ਨੇ ਕਿਹਾ ਕਿ ਉਹ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਮੁੱਦੇ ਬਾਰੇ ਮੁੱਖ ਮੰਤਰੀ ਨਾਲ ਗੱਲ ਕਰਨਗੇ, ਜਿਸ ਤੋਂ ਬਾਅਦ ਇਸ ਬਾਰੇ ਫੈਸਲਾ ਲਿਆ ਜਾਵੇਗਾ। ਉਨ੍ਹਾਂ ਨੇ ਕਰਮਚਾਰੀਆਂ ਤੋਂ ਇੱਕ ਹਫਤੇ ਦਾ ਸਮਾਂ ਮੰਗਿਆ ਹੈ।
ਇਸ ਦੇ ਨਾਲ ਹੀ ਕਰਮਚਾਰੀਆਂ ਦੀ ਤਨਖਾਹ ‘ਚ 30 ਫੀਸਦੀ ਵਾਧਾ ਕਰਨ ‘ਤੇ ਸਹਿਮਤੀ ਬਣ ਗਈ ਹੈ। ਇਹ ਫੈਸਲਾ ਭਲਕੇ ਤੋਂ ਲਾਗੂ ਹੋ ਜਾਏਗਾ। ਰੇਸ਼ਮ ਸਿੰਘ ਨੇ ਕਿਹਾ ਕਿ ਇਸ ਬਾਰੇ ਸਾਨੂੰ ਅਜੇ ਲਿਖਤੀ ਤੌਰ ‘ਤੇ ਕੁਝ ਨਹੀਂ ਮਿਲਿਆ ਹੈ, ਜਿਸ ਕਾਰਨ ਅਸੀਂ ਆਪਣੀ ਸਟੇਟ ਕਮੇਟੀ ਨਾਲ ਮੀਟਿੰਗ ਨਾਲ ਮੁਲਾਕਾਤ ਕਰ ਰਹੇ ਹਾਂ ਅਤੇ ਅਗਲੇ ਇੱਕ ਘੰਟੇ ਅੰਦਰ ਇਸ ‘ਤੇ ਫੈਸਲਾ ਹੋ ਜਾਏਗਾ ਕਿ ਕੀ ਹੜਤਾਲ ਨੂੰ ਜਾਰੀ ਰੱਖਿਆ ਜਾਵੇ ਜਾਂ ਫਿਰ ਕੁਝ ਸਮੇਂ ਲਈ ਹੜਤਾਲ ਨੂੰ ਰੋਕ ਦਿੱਤਾ ਜਾਵੇ।
ਇਹ ਵੀ ਪੜ੍ਹੋ : ਸਾਰਾਗੜ੍ਹੀ ਜੰਗ ਦੀ ਵਰ੍ਹੇਗੰਢ- ਇੰਗਲੈਂਡ ‘ਚ ਲੱਗਾ ਸ਼ਹੀਦ ਹੌਲਦਾਰ ਈਸ਼ਰ ਸਿੰਘ ਦਾ ਬੁੱਤ, ਕੈਪਟਨ ਨੇ ਵੀ ਦਿੱਤੀ ਸ਼ਰਧਾਂਜਲੀ