Robbers from Bhagowal bank looted : ਹੁਸ਼ਿਆਰਪੁਰ ਵਿੱਚ 7 ਕਿਲੋਮੀਟਰ ਦੀ ਦੂਰੀ ’ਤੇ ਕੰਢੀ ਇਲਾਕੇ ਪਿੰਡ ਭਾਗੋਵਾਲ ਵਿੱਚ ਸਥਿਤ ਪੰਜਾਬ ਐਂਡ ਸਿੰਧ ਬੈਂਕ ਦੀ ਬ੍ਰਾਂਚ ’ਚ ਦਿਨ ਦਿਹਾੜੇ ਲੁਟੇਰਿਆਂ ਵੱਲੋਂ ਦਿਨ ਦਿਹਾੜੇ 5 ਲੱਖ ਤੋਂ ਵੱਧ ਨਕਦੀ ਦੀ ਲੁੱਟ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਚਾਰ ਨਕਾਬਪੋਸ਼ ਲੁਟੇਰੇ ਲਗਭਗ ਤਿੰਨ ਵਜ ਕੇ 27 ਮਿੰਟ ’ਤੇ ਬੈਂਕ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਨੇ ਹਥਿਆਰ ਦਿਖਾ ਕੇ ਬੈਂਕ ਦੇ ਕੈਸ਼ੀਅਰ ਕੋਲੋਂ 5 ਲੱਖ 70 ਹਜ਼ਾਰ ਰੁਪਏ ਲੁੱਟ ਲਏ ਅਤੇ ਸਾਢੇ ਕੁ ਤਿੰਨ ਵਜੇ ਮੋਟਰਸਾਈਕਲਾਂ ’ਤੇ ਬੈਠ ਕੇ ਫਰਾਰ ਹੋ ਗਏ। ਲੁਟੇਰਿਆਂ ਨੇ ਮਹਿਜ਼ ਤਿੰਨ ਵਿੱਚ ਇਸ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੌਰਾਨ ਲੁਟੇਰਿਆਂ ਦੀ ਸਾਰੀ ਫੁਟੇਜ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।
ਬੈਂਕ ਵਿੱਚ ਇਸ ਤਰ੍ਹਾਂ ਦਿਨ-ਦਿਹਾੜੇ ਹੋਏ ਲੁੱਟ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਐੱਸਪੀ ਨਵਜੋਤ ਸਿੰਘ ਮਾਹਲ ਤੇ ਹੋਰ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ। ਪੁਲਿਸ ਵੱਲੋਂ ਬੈਂਕ ਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਲੁਟੇਰਿਆਂ ਨੂੰ ਕਾਬੂ ਕਰਨ ਲਈ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਵਾਰਦਾਤ ਸਮੇਂ ਬੈਂਕ ਵਿੱਚ ਕੋਈ ਵੀ ਸੁਰੱਖਿਆ ਗਾਰਡ ਤਾਇਨਾਤ ਨਹੀਂ ਸੀ।