ਹਰਿਆਣਾ ਦੇ ਰੋਹਤਕ ਦੇ ਵਿਜੇ ਨਗਰ ‘ਚ ਇਕ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ‘ਚ ਜੁੱਟ ਗਈ। ਇਸ ਦੇ ਨਾਲ ਹੀ ਮ੍ਰਿਤਕ ਨੇ ਸੁਸਾਈਡ ਨੋਟ ਵੀ ਲਿਖਿਆ ਹੈ। ਜਿਸ ‘ਚ ਉਸ ਨੇ ਆਪਣੇ ਸਹੁਰਿਆਂ ‘ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ।
ਮ੍ਰਿਤਕ ਦੀ ਪਛਾਣ ਕ੍ਰਿਸ਼ਨ ਕੁਮਾਰ ਵਜੋਂ ਹੋਈ ਹੈ। ਉਹ ਮਜ਼ਦੂਰੀ ਦਾ ਕੰਮ ਕਰਦਾ ਸੀ। ਪੁਲਿਸ ਮੁਤਾਬਕ ਕ੍ਰਿਸ਼ਨ ਸ਼ੁੱਕਰਵਾਰ ਸ਼ਾਮ ਤੱਕ ਠੀਕ ਸੀ ਪਰ ਰਾਤ ਸਮੇਂ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਕ੍ਰਿਸ਼ਨਾ ਨੂੰ ਲਟਕਦਾ ਦੇਖ ਰਿਸ਼ਤੇਦਾਰਾਂ ਨੇ ਉਸ ਨੂੰ ਸੰਭਾਲਿਆ ਪਰ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਸੂਚਨਾ ਮਿਲਦੇ ਹੀ ਥਾਣਾ ਸ਼ਿਵਾਜੀ ਕਾਲੋਨੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਇਸ ਦੇ ਨਾਲ ਹੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਕਮਰੇ ‘ਚ ਮ੍ਰਿਤਕ ਨੇ ਖੁਦਕੁਸ਼ੀ ਕੀਤੀ ਸੀ, ਉਸ ਤੋਂ ਇਕ ਸੁਸਾਈਡ ਨੋਟ ਵੀ ਮਿਲਿਆ ਹੈ। ਸੁਸਾਈਡ ਨੋਟ ‘ਚ ਮ੍ਰਿਤਕ ਨੇ ਖੁਦਕੁਸ਼ੀ ਲਈ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸਹੁਰੇ ਵਾਲੇ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
ਫਿਲਹਾਲ ਪੁਲਿਸ ਵੱਲੋਂ ਸੁਸਾਈਡ ਨੋਟ ਦੀ ਵੀ ਜਾਂਚ ਕੀਤੀ ਜਾਵੇਗੀ ਕਿ ਇਹ ਮ੍ਰਿਤਕ ਕ੍ਰਿਸ਼ਨ ਨੇ ਲਿਖਿਆ ਹੈ ਜਾਂ ਨਹੀਂ। ਸ਼ਿਵਾਜੀ ਕਲੋਨੀ ਥਾਣਾ ਦੇ ਐਸਐਚਓ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਟੀਮ ਮੌਕੇ ’ਤੇ ਪਹੁੰਚ ਗਈ ਸੀ। ਉੱਥੇ ਹੀ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕੀਤੇ ਜਾਣਗੇ। ਜਿਸ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਜਾਂਚ ‘ਚ ਜੁਟੀ ਹੋਈ ਹੈ।