ਪੰਜਾਬ ਅੰਦਰ ਹੜ੍ਹਾਂ ਕਾਰਨ ਲਗਾਤਾਰ ਵੱਡੇ ਨੁਕਸਾਨ ਹੋ ਰਹੇ ਹਨ, ਉੱਥੇ ਜਾਨੀ ਨੁਕਸਾਨਾਂ ਵਿੱਚ ਵੀ ਵਾਧਾ ਹੁੰਦਾ ਦਿਖਾਈ ਦੇ ਰਿਹਾ ਹੈ। ਇਸੇ ਤਰ੍ਹਾਂ ਦਾ ਮਾਮਲਾ ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਮੋੜ ਨਾਭਾ ਦੀ ਜਾਨੀ ਪੱਤੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਦਿਹਾੜੀ ਮਜ਼ਦੂਰੀ ਕਰਨ ਵਾਲੇ ਗਰੀਬ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟਿਆ ਹੈ।
ਇਸ ਮੌਕੇ ਪਰਿਵਾਰਿਕ ਮੈਂਬਰਾਂ ਅਤੇ ਪਿੰਡ ਵਾਸੀਆਂ ਤੇ ਸਮਾਜ ਸੇਵੀ ਇਹਨਾਂ ਨੇ ਜਾਣਕਾਰੀ ਦਿੰਦੇ ਦੱਸਿਆ ਭਾਰੀ ਬਰਸਾਤ ਕਾਰਨ ਪਿਛਲੀ ਲੰਘੀ ਰਾਤ ਨੂੰ 12 ਵਜੇ ਦੇ ਕਰੀਬ ਇੱਕ ਮਜ਼ਦੂਰ ਪਰਿਵਾਰ ਦੀ ਘਰ ਦੀ ਛੱਤ ਡਿੱਗ ਪਈ। ਛੱਤ ਡਿੱਗਣ ਕਾਰਨ ਹੇਠਾਂ ਬਜ਼ੁਰਗ ਪਤੀ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਨਾਲ ਸੁੱਤਾ ਪਿਆ 12 ਸਾਲਾ ਪੋਤਾ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਹਸਪਤਾਲ ਇਲਾਜ ਲਈ ਦਾਖਲ ਕਰਾਇਆ ਗਿਆ ਹੈ।
ਘਟਨਾ ਦਾ ਪਤਾ ਲੱਗਦੇ ਸੀ ਮ੍ਰਿਤਕ ਪਤੀ ਪਤਨੀ ਦੇ ਪੁੱਤ ਨੂੰ ਜਦ ਇਸ ਘਟਨਾ ਦਾ ਪਤਾ ਲੱਗਿਆ ਤਾਂ ਜਦ ਉਸ ਨੇ ਜਾ ਕੇ ਉਹਨਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਉਹ ਵੀ ਗੰਭੀਰ ਜ਼ਖਮੀ ਹੋ ਗਿਆ । ਇਸ ਛੱਤ ਡਿੱਗਣ ਕਾਰਨ ਹਾਦਸੇ ਵਿੱਚ ਪਤੀ ਪਤਨੀ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਨ 65 ਸਾਲ ਕਰਨੈਲ ਸਿੰਘ ਅਤੇ ਉਹਦੀ ਪਤਨੀ 60 ਸਾਲ ਨਿੰਦਰ ਕੌਰ ਵਜੋ ਹੋਈ ਹੈ। ਜ਼ਖਮੀਆਂ ਵਿੱਚ ਪੋਤਾ 12 ਸਾਲ ਦਾ ਮਹਿਕ ਦੀਪ ਸਿੰਘ ਅਤੇ ਪੁੱਤ ਕੁਲਵੰਤ ਸਿੰਘ ਉਰਫ ਬੱਬੂ ਗੰਭੀਰ ਜ਼ਖਮੀ ਜਿੰਨਾ ਨੂੰ ਹਸਪਤਾਲ ਵਿੱਚ ਇਲਾਜ ਲਈ ਲਜਾਇਆ ਗਿਆ ਹੈ।
ਮ੍ਰਿਤਕ ਪਤੀ ਪਤਨੀ ਇੱਕ ਗਰੀਬ ਪਰਿਵਾਰ ਨਾਲ ਸੰਬੰਧ ਰੱਖਦੇ ਸਨ ਜੋ ਦਿਹਾੜੀ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਨਾਲ ਗੁਜ਼ਾਰਾ ਕਰ ਰਹੇ ਸਨ। ਪਰ ਭਾਰੀ ਬਰਸਾਤ ਕਾਰਨ ਛੱਤ ਡਿੱਗਣ ਕਾਰਨ ਇਸ ਮੰਦਭਾਗੀ ਘਟਨਾ ਨਾਲ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਉੱਥੇ ਪੋਤਾ ਤੇ ਪੁੱਤ ਵੀ ਗੰਭੀਰ ਜਖਮੀ ਹਨ। ਇਸ ਮੌਕੇ ਪਿੰਡ ਵਾਸੀਆਂ, ਪਿੰਡ ਪੰਚਾਇਤਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਤੋਂ ਪਰਿਵਾਰ ਦੇ ਆਰਥਿਕ ਮੁਆਵਜ਼ੇ ਦੀ ਮੰਗ ਕੀਤੀ ਹੈ। ਤਾਂ ਜੋ ਬਾਕੀ ਰਹਿੰਦਾ ਪਰਿਵਾਰ ਦਾ ਗੁਜ਼ਾਰਾ ਹੋ ਸਕੇ। ਮ੍ਰਿਤਕ ਪਤੀ ਪਤਨੀ ਦੇ ਦੋਵੇਂ ਪੁੱਤ ਵੀ ਗਰੀਬੀ ਦੀ ਮਾਰ ਹੇਠ ਵੱਖ-ਵੱਖ ਕੱਚੇ ਮਕਾਨਾਂ ਵਿੱਚ ਰਹਿਣ ਲਈ ਮਜਬੂਰ ਹੈ।
ਇਹ ਵੀ ਪੜ੍ਹੋ :ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ ਗਿਆ ਪੰਜਾਬ, ਸਾਰੇ 23 ਜ਼ਿਲ੍ਹੇ ਆਏ ਹੜ੍ਹ ਦੀ ਚਪੇਟ ‘ਚ
ਦੂਜੇ ਪਾਸੇ ਪਿੰਡ ਵਾਸੀਆਂ ਨੇ ਪਿੰਡ ਦੇ ਛੱਪੜ ਤੇ ਨਜਾਇਜ਼ ਕਬਜ਼ੇ ਨੂੰ ਲੈ ਕੇ ਵੀ ਸਵਾਲ ਚੁੱਕਦੇ ਕਿਹਾ ਕਿ ਪਿੰਡ ਵਿੱਚ ਕਈ ਵਿਅਕਤੀਆਂ ਵੱਲੋਂ ਛੱਪੜਾਂ ਤੇ ਨਜਾਇਜ਼ ਕਬਜ਼ੇ ਕੀਤੇ ਗਏ ਹਨ। ਬਰਸਾਤ ਦਾ ਪਾਣੀ ਜਿੱਥੇ ਛੱਪੜਾਂ ਵਿੱਚ ਜਾਣਾ ਸੀ ਉੱਥੇ ਛੱਪੜਾਂ ਵਿੱਚ ਨਜਾਇਜ਼ ਕਬਜ਼ੇ ਹੋਣ ਕਾਰਨ ਸਾਰੇ ਪਿੰਡ ਦਾ ਪਾਣੀ ਗਲੀਆਂ ਸੜਕਾਂ ਵਿੱਚ ਖੜ ਜਾਂਦਾ ਹੈ ਅਤੇ ਘਰਾਂ ਵਿੱਚ ਆ ਵੜਦਾ ਹੈ। ਜਿਸ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਜਿਸ ਲਈ ਪ੍ਰਸ਼ਾਸਨ ਤੋਂ ਛੱਪੜਾ ਵਿੱਚ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਛਡਾਉਣ ਲਈ ਕਾਰਵਾਈ ਦੀ ਵੀ ਮੰਗ ਕੀਤੀ ਹੈ। ਤਾਂ ਜੋ ਵੱਡੀ ਘਟਨਾ ਨਾ ਹੋ ਸਕੇ। ਇਸ ਮਾਮਲੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























