ਮੀਂਹ ਕਰਕੇ ਪੰਜਾਬ ਵਿਚ ਹੜ੍ਹ ਵਰਗੇ ਹਾਲਾਤ ਬਣ ਚੁੱਕੇ ਹਨ। ਹੜ੍ਹਾਂ ਨੇ ਪੰਜਾਬ ਵਿਚ ਹਾਹਾਕਾਰ ਮਚਾ ਦਿੱਤੀ ਹੈ। ਬਰਨਾਲਾ ਤੋਂ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਜਿਥੇ ਘਰ ਦੀ ਛੱਤ ਡਿੱਗ ਗਈ ਹੈ ਤੇ ਘਰ ਦੇ 5 ਮੈਂਬਰ ਇਸ ਦੀ ਚਪੇਟ ਵਿਚ ਆ ਚੁੱਕੇ ਹਨ। ਹਾਦਸੇ ਵਿਚ ਘਰ ਦੇ ਮੁਖੀ ਦੀ ਮੌਤ ਹੋ ਚੁੱਕੀ ਹੈ ਤੇ ਪਤਨੀ ਤੇ 2 ਬੱਚਿਆਂ ਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ। ਪੀੜਤ ਪਰਿਵਾਰ ਆਰਥਿਕ ਪੱਖੋਂ ਕਾਫੀ ਕਮਜ਼ੋਰ ਹੈ। ਮ੍ਰਿਤਕ ਦੀ ਪਛਾਣ ਲਖਬੀਰ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੇ ਗੁਆਂਢੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਲਖਬੀਰ ਸਿੰਘ ਨੇ ਪੰਜਾਬ ਸਰਕਾਰ ਨੂੰ ਕੱਚੇ ਘਰ ਨੂੰ ਪੱਕਾ ਕਰਨ ਲਈ 3 ਵਾਰ ਫਾਈਲ ਭਰੀ ਪਰ ਉਹ ਰਿਜੈਕਟ ਹੋ ਗਈ ਤੇ ਹੁਣ ਚੌਥੀ ਵਾਰ ਉਸ ਨੇ ਫਿਰ ਤੋਂ ਫਾਈਲ ਭਰੀ ਸੀ ਪਰ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ। ਜੇਕਰ ਸਮਾਂ ਰਹਿੰਦਿਆਂ ਲਖਬੀਰ ਨੂੰ ਮੁਆਵਜ਼ਾ ਮਿਲ ਜਾਂਦਾ ਤਾਂ ਇਹ ਹਾਦਸਾ ਨਹੀਂ ਵਾਪਰਣਾ ਸੀ। ਲਖਬੀਰ ਸਿੰਘ ਦੀ ਪਤਨੀ ਤੇ 2 ਬੱਚਿਆਂ ਨੂੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ ਜਿਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੌਂਗ ਡੈਮ ‘ਚ ਖਤਰੇ ਦੇ ਨਿਸ਼ਾਨ ਤੋਂ 16 ਫੁੱਟ ‘ਤੇ ਪਹੁੰਚਿਆ ਪਾਣੀ ਦਾ ਲੈਵਲ, ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ
ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਜਾਂਦੀ ਹੈ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਨੂੰ ਪੱਕਾ ਘਰ ਬਣਾਉਣ ਲਈ ਮੁਆਵਜ਼ਾ ਦਿੱਤਾ ਜਾਵੇ ਤੇ ਹਸਪਤਾਲ ਵਿਚ ਦਾਖਲ ਮ੍ਰਿਤਕ ਦੇ ਜੀਆਂ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਫ੍ਰੀ ਕਰਵਾਇਆ ਜਾਵੇ। ਇਸ ਦੇ ਨਾਲ ਹੀ ਮ੍ਰਿਤਕ ਦੇ ਪਰਿਵਾਰ ਵਿਚੋਂ ਕਿਸੇ ਇਕ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























