Rs 200 not wearing mask: ਮਾਨਸਾ: ਕੋਰੋਨਾ ਵਾਇਰਸ ਦੇ ਫੈਲਣ ਤੋ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਸਥਾਨਾਂ ’ਤੇ ਲੋਕਾਂ ਨੂੰ ਮਾਸਕ ਪਹਿਨਣਾਂ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸੇ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਗੁਰਚੇਤਨ ਪ੍ਰਕਾਸ਼ ਐਸ.ਐਮ.ਓ. ਬੁਢਲਾਡਾ ਨੇ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਡਾ ਲਾਲ ਚੰਦ ਠਕਰਾਲ ਸਿਵਲ ਸਰਜਨ ਮਾਨਸਾ ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਕੋਰੋਨਾ (ਕੋਵਿਡਾ – 19) ਨੂੰ ਫੈਲਣ ਤੋ ਰੋਕਣ ਲਈ ਹੁਣ ਹਰ ਵਿਅਕਤੀ ਨੂੰ ਘਰ ਤੋਂ ਬਾਹਰ ਜਾਣ ਲੱਗਿਆਂ ਤਿੰਨ ਪਰਤਾਂ ਵਾਲੇ ਮਾਸਕ ਜਾਂ ਸੂਤੀ ਕੱਪੜੇ ਦੇ ਮਾਸਕ ਦੀ ਵਰਤੋਂ ਕਰਨੀ ਲਾਜ਼ਮੀ ਹੋਵੇਗੀ। ਜੇਕਰ ਮਾਸਕ ਉਪਲੱਬਧ ਨਾ ਹੋਵੇ ਤਾਂ ਰੁਮਾਲ, ਦੁਪੱਟਾ,ਪਰਨਾ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਨੂੰ ਸਾਫ ਪਾਣੀ ਅਤੇ ਡਿਟਰਜੈਟ/ ਸਾਬਣ ਨਾਲ ਧੋ ਕੇ ਵੀ ਦੁਬਾਰਾ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ। ਆਮ ਲੋਕਾਂ ਦੀ ਜ਼ਿੰਦਗੀ ਨਾਲ ਸਬੰਧਤ ਹੋਣ ਕਾਰਨ ਇਨ੍ਹਾਂ ਆਦੇਸ਼ਾਂ ਨੂੰ ਲਾਗੂ ਕਰਵਾਉਣ ਲਈ ਕੋਈ ਵੀ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਜਨਤਕ ਥਾਵਾਂ ’ਤੇ ਬਿਨਾਂ ਮੂੰਹ ਢਕੇ ਨਜ਼ਰ ਆਉਣਗੇ ਉਨ੍ਹਾਂ ਦਾ 200 ਰੁਪਏ, ਏਕਾਂਤਵਾਸ ਦੀ ਉਲੰਘਣਾ ਕਰਨ ਤੇ 500 ਰੁਪਏ ਅਤੇ ਜਨਤਕ ਸਥਾਨ ਤੇ ਥੁੱਕਣ ਤੇ 100 ਰੁਪਏ ਦਾ ਐਪੀਡੈਮਿਕ ਕਾਨੂੰਨ ਅਧੀਨ ਚਲਾਨ ਕੱਟਿਆ ਜਾਵੇਗਾ ਅਤੇ ਇਸ ਤੋਂ ਇਲਾਵਾ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਹਰੇਕ ਵਿਅਕਤੀ ਲਈ ਹਸਪਤਾਲ,ਦਫਤਰਾਂ ਫੈਕਟਰੀਆਂ, ਹਰ ਕੰਮ ਵਾਲੀਆਂ ਥਾਵਾਂ ਅਤੇ ਸਫਰ ਦੌਰਾਨ ਵੀ ਮਾਸਕ ਦੀ ਵਰਤੋਂ ਕਰਨੀ ਲਾਜ਼ਮੀ ਹੈ। ਉਨ੍ਹਾਂ ਸਿਹਤਵਿਭਾਗ ਵੱਲੋਂ ਜਾਰੀ ਨਿਯਮ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਸੰਬੰਧੀ ਅਪੀਲ ਕੀਤੀ।
Home ਖ਼ਬਰਾਂ ਤਾਜ਼ਾ ਖ਼ਬਰਾਂ ਮਾਸਕ ਨਾ ਪਾਉਣ ‘ਤੇ 200, ਏਕਾਂਤਵਾਸ ਦੀ ਉਲੰਘਣਾ ਕਰਨ ‘ਤੇ 500 ਤੇ ਜਨਤਕ ਸਥਾਨ ’ਤੇ ਥੁੱਕਣ ਤੇ 100 ਰੁਪਏ ਜ਼ੁਰਮਾਨਾ
ਮਾਸਕ ਨਾ ਪਾਉਣ ‘ਤੇ 200, ਏਕਾਂਤਵਾਸ ਦੀ ਉਲੰਘਣਾ ਕਰਨ ‘ਤੇ 500 ਤੇ ਜਨਤਕ ਸਥਾਨ ’ਤੇ ਥੁੱਕਣ ਤੇ 100 ਰੁਪਏ ਜ਼ੁਰਮਾਨਾ
May 23, 2020 12:37 am
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .
TAGpunjab