ਚੀਨ ‘ਚ ਵੱਧ ਰਹੇ ਕੋਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਭਾਰਤ ਸਰਕਾਰ ਵੀ ਅਲਰਟ ‘ਤੇ ਹੈ । ਕੋਰੋਨਾ ਦੇ ਖਤਰੇ ਦੇ ਵਿਚਕਾਰ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਇਸ ਦੌਰਾਨ, ਭਾਰਤ ਸਰਕਾਰ ਨੇ ਨਵੇਂ ਸਾਲ ਤੋਂ ਚੀਨ ਅਤੇ ਪੰਜ ਹੋਰ ਥਾਵਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਨਕਾਰਾਤਮਕ RT-PCR ਰਿਪੋਰਟਾਂ ਨੂੰ ਲਾਜ਼ਮੀ ਕਰ ਦਿੱਤਾ ਹੈ। ਇਸ ਸਬੰਧੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਸ਼ਹਿਰ-ਰਾਜ ਤੋਂ ਦੂਰ ਰਹਿ ਕੇ ਵੀ ਪਾ ਸਕੋਗੇ ਵੋਟ : ਚੋਣ ਕਮਿਸ਼ਨ ਦੀ ਰਿਮੋਟ ਵੋਟਿੰਗ ਪ੍ਰਣਾਲੀ ਤਿਆਰ, 16 ਜਨਵਰੀ ਨੂੰ ਡੈਮੋ ਸ਼ੁਰੂ
ਦੱਸ ਦੇਈਏ ਕਿ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਕੇ ਕਿਹਾ, 1 ਜਨਵਰੀ 2023 ਤੋਂ ਚੀਨ ਹਾਂਗਕਾਂਗ, ਜਾਪਾਨ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਥਾਈਲੈਂਡ ਤੋਂ ਆਉਣ ਵਾਲੇ ਯਾਤਰੀਆਂ ਲਈ RT-PCR ਟੈਸਟ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਯਾਤਰਾ ਤੋਂ ਪਹਿਲਾਂ ਏਅਰ ਸੁਵਿਧਾ ਪੋਰਟਲ ‘ਤੇ ਆਪਣੀ ਰਿਪੋਰਟ ਅਪਲੋਡ ਕਰਨੀ ਪਵੇਗੀ। ਇਸ ਸਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਵੀਰਵਾਰ ਨੂੰ ਦਿੱਲੀ ਦੇ ਹਵਾਈ ਅੱਡੇ ਦਾ ਦੌਰਾ ਕਰਨਗੇ । ਉੱਥੇ ਟੈਸਟਿੰਗ ਅਤੇ ਸਕ੍ਰੀਨਿੰਗ ਸਹੂਲਤਾਂ ਦਾ ਜਾਇਜ਼ਾ ਲੈਣਗੇ।
ਇਸਦੇ ਨਾਲ ਸੂਤਰਾਂ ਅਨੁਸਾਰ ਪਿਛਲੇ ਦੋ ਦਿਨਾਂ ਵਿੱਚ ਵਿਦੇਸ਼ਾਂ ਤੋਂ ਆਏ 6,000 ਯਾਤਰੀਆਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਨ੍ਹਾਂ ਵਿੱਚੋਂ 39 ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਏ ਗਏ ਸਨ ਅਤੇ ਉਨ੍ਹਾਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: