ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸੇਵਾਵਾਂ (PCS) ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ, ਜੋ ਕਿ ਲੁਧਿਆਣਾ ਵਿਖੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਵਜੋਂ ਤਾਇਨਾਤ ਹਨ, ਨੂੰ ਇੱਕ ਸੰਗਠਿਤ ਅਪਰਾਧ ਚਲਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ, ਜੋਕਿ ਟਰਾਂਸਪੋਰਟਰਾਂ ਤੋਂ ਰਿਸ਼ਵਤ ਵਜੋਂ ਪੈਸੇ ਇਕੱਠੇ ਕਰਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ 18.11.2022 ਨੂੰ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਹ ਹਰ ਮਹੀਨੇ ਲੁਧਿਆਣਾ ਵਿਖੇ ਆਪਣੇ ਵਾਹਨਾਂ ਦੇ ਚਲਾਨ ਨਾ ਕਰਨ ਦੇ ਬਹਾਨੇ ਵੱਖ-ਵੱਖ ਟਰਾਂਸਪੋਰਟਰਾਂ ਤੋਂ ਕੁਝ ਨਿੱਜੀ ਵਿਅਕਤੀਆਂ ਰਾਹੀਂ ਰਿਸ਼ਵਤ ਵਸੂਲਦਾ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਸਤਨਾਮ ਸਿੰਘ ਧਵਨ ਵਾਸੀ ਪਿੰਡ ਮਾਣਕਵਾਲ, ਜ਼ਿਲ੍ਹਾ ਲੁਧਿਆਣਾ ਨੇ ਉਕਤ ਆਰਟੀਏ ਨਾਲ ਜੁੜੇ ਪੰਜਾਬ ਹੋਮ ਗਾਰਡਜ਼ (ਪੀ.ਐਚ.ਜੀ.) ਦੇ ਵਲੰਟੀਅਰ ਬਹਾਦਰ ਸਿੰਘ ਦੀਆਂ ਵੀਡੀਓ ਕਲਿੱਪਾਂ ਸਮੇਤ ਇਸ ਹੈਲਪਲਾਈਨ ‘ਤੇ ਆਰ.ਟੀ.ਏ. ਲੁਧਿਆਣਾ ਦੇ ਖਿਲਾਫ ਆਨ ਲਾਈਨ ਸ਼ਿਕਾਇਤ ਦਰਜ ਕਰਵਾਈ ਸੀ।
ਵਿਜੀਲੈਂਸ ਦੀ ਟੀਮ ਨੇ ਸ਼ਿਕਾਇਤ ਦੇ ਸਬੂਤਾਂ ਅਤੇ ਤੱਥਾਂ ਦੀ ਤਸਦੀਕ ਕੀਤੀ ਜੋ ਸਹੀ ਪਾਈ ਗਈ ਹੈ। ਜਾਂਚ ਵਿੱਚ ਪਾਇਆ ਗਿਆ ਕਿ ਆਰਟੀਏ ਨਰਿੰਦਰ ਸਿੰਘ ਧਾਲੀਵਾਲ ਆਪਣੇ ਚਲਾਨ ਨਾ ਜਾਰੀ ਕਰਨ ਲਈ ਵੱਖ-ਵੱਖ ਟਰਾਂਸਪੋਰਟਰਾਂ ਤੋਂ ਕੁਝ ਨਿੱਜੀ ਵਿਅਕਤੀਆਂ ਰਾਹੀਂ ਮਹੀਨਾਵਾਰ ਰਿਸ਼ਵਤ ਦੀ ਰਕਮ ਇਕੱਠੀ ਕਰਦਾ ਸੀ। ਪਤਾ ਲੱਗਾ ਕਿ ਦਸੰਬਰ ਮਹੀਨੇ ਵਿਚ ਉਸ ਨੇ 4 ਲੱਖ ਰੁਪਏ ਦੀ ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ, ਜਿਸ ਵਿਚੋਂ 1,70,000 ਰੁਪਏ ਉਸ ਨੇ ਆਪਣੇ ਲਈ ਵਰਤੇ ਅਤੇ ਬਾਕੀ ਬਚੀ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਪੀ.ਐਚ.ਜੀ. ਬਹਾਦਰ ਸਿੰਘ ਨੂੰ ਸੌਂਪ ਦਿੱਤੀ।
ਪੜਤਾਲ ਦੌਰਾਨ ਪੀ.ਐਚ.ਜੀ. ਵਾਲੰਟੀਅਰ ਨੇ ਵਿਜੀਲੈਂਸ ਬਿਊਰੋ ਨੂੰ ਖੁਲਾਸਾ ਕੀਤਾ ਕਿ ਉਹ ਆਰਟੀਏ ਦਾ ਅਧੀਨ ਕਰਮਚਾਰੀ ਹੈ ਅਤੇ ਉਸ ਨੂੰ ਆਰਟੀਏ ਦੇ ਹੁਕਮਾਂ ਦੀ ਪਾਲਣਾ ਕਰਨੀ ਪੈਂਦੀ ਹੈ ਅਤੇ ਉਹ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਪੇਸ਼ ਕਰ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ‘ਚ ਸੱਤਵੀਂ ਜਮਾਤ ਤੱਕ ਛੁੱਟੀਆਂ ਵਧੀਆਂ, 8ਵੀਂ ਤੋਂ 12ਵੀਂ ਦਾ ਬਦਲਿਆ ਸਮਾਂ
ਇਸ ਸਬੰਧੀ ਐਫ.ਆਈ.ਆਰ ਨੰ. 01 ਮਿਤੀ 6.1.2023 ਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 7-ਏ, 8 ਅਤੇ ਆਈ.ਪੀ.ਸੀ. ਦੀ 120-ਬੀ ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਆਰ.ਟੀ.ਏ. ਨਰਿੰਦਰ ਸਿੰਘ ਧਾਲੀਵਾਲ ਅਤੇ ਹੋਰਾਂ ਖਿਲਾਫ ਦਰਜ ਕੀਤਾ ਗਿਆ ਹੈ।
ਅੱਜ ਪੀ.ਐਚ.ਜੀ. ਬਹਾਦਰ ਸਿੰਘ ਨੇ ਵੀ 2,30,000 ਰੁਪਏ ਦੀ ਰਿਸ਼ਵਤ ਦੀ ਰਕਮ ਦੋਸ਼ੀ ਆਰ.ਟੀ.ਏ. ਨੇ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਵਿਜੀਲੈਂਸ ਬਿਊਰੋ ਦੇ ਦਫਤਰ ਵਿੱਚ ਪੇਸ਼ ਕੀਤੀ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: