ਪੰਜਾਬ ਸਰਕਾਰ ਨੇ ਹਰ ਤਰ੍ਹਾਂ ਦੀਆਂ ਰਜਿਸਟਰੀਆਂ ਤੋਂ NOC ਦੀ ਸ਼ਰਤ ਖਤਮ ਕਰਨ ਦਾ ਫੈਸਲਾ ਕੀਤਾ ਹੈ। ਹੁਣ ਇਸ ਸਬੰਧੀ ਨਿਯਮਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿੱਚ ਉੱਚ ਪੱਧਰੀ ਮੀਟਿੰਗ ਸੱਦੀ ਹੈ। ਇਸ ਵਿੱਚ ਸਰਕਾਰੀ ਅਧਿਕਾਰੀ ਅਤੇ ਸਲਾਹਕਾਰ ਮੌਜੂਦ ਰਹਿਣਗੇ। ਮੀਟਿੰਗ ਵਿੱਚ ਪੂਰੀ ਰਣਨੀਤੀ ਦੇ ਨਾਲ-ਨਾਲ ਨਿਯਮਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।
ਸਰਕਾਰ ਇਸ ਮਾਮਲੇ ਵਿੱਚ ਅਜਿਹੀ ਰਣਨੀਤੀ ਬਣਾਉਣ ਦੀ ਕੋਸ਼ਿਸ਼ ਕਰੇਗੀ ਕਿ ਬਾਅਦ ਵਿੱਚ ਕੋਈ ਕਾਨੂੰਨੀ ਅੜਚਣ ਨਾ ਆਵੇ। ਨਾਲ ਹੀ, ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ। ਸਰਕਾਰ ਇਸ ਪ੍ਰਣਾਲੀ ਨੂੰ ਪਹਿਲ ਦੇ ਆਧਾਰ ‘ਤੇ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਮੰਗਲਵਾਰ ਨੂੰ ਸੀਐਮ ਭਗਵੰਤ ਮਾਨ ਨੇ ਪਹਿਲਾਂ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਐਲਾਨ ਕੀਤਾ ਸੀ ਕਿ ਉਹ ਰਾਜ ਦੀਆਂ ਸਾਰੀਆਂ ਕਿਸਮਾਂ ਦੀਆਂ ਰਜਿਸਟਰੀਆਂ ਤੋਂ ਐਨਓਸੀ ਦੀ ਸ਼ਰਤ ਨੂੰ ਖਤਮ ਕਰਨ ਜਾ ਰਹੇ ਹਨ। ਨਾਲ ਹੀ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ। ਫਿਰ ਡੇਰਾਬੱਸੀ ਵਿੱਚ ਇੱਕ ਪ੍ਰੋਗਰਾਮ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਕਲਰ ਕੋਡਿੰਗ ਸਟੈਂਪ ਪੇਪਰ ਸਿਸਟਮ ਲਾਗੂ ਕਰ ਦਿੱਤਾ ਗਿਆ ਹੈ।
ਕਾਲੋਨੀ ਕੱਟਣ ਲਈ ਕਾਲੋਨਾਈਜ਼ਰ ਨੂੰ ਲਾਲ ਰੰਗ ਦਾ ਸਟੈਂਪ ਪੇਪਰ ਲੈਣਾ ਪਵੇਗਾ। ਬਿਨੈਕਾਰ ਨੂੰ ਸਟੈਂਪ ਪੇਪਰ ਉਦੋਂ ਹੀ ਜਾਰੀ ਕੀਤਾ ਜਾਵੇਗਾ ਜਦੋਂ ਉਸ ਨੂੰ ਸਾਰੇ ਵਿਭਾਗਾਂ ਤੋਂ ਐਨ.ਓ.ਸੀ. ਮਿਲੇਗੀ। ਅਜਿਹੇ ‘ਚ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਦੇ ਨਾਲ ਹੀ ਭਵਿੱਖ ਵਿੱਚ ਕਿਸੇ ਵੀ ਗੈਰ-ਕਾਨੂੰਨੀ ਕਾਲੋਨੀ ਨੂੰ ਨਹੀਂ ਕੱਟਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਅਜੇ ਸਤਾਏਗੀ ਠੰਢ, ਪੰਜਾਬ ‘ਚ ਘਟੇਗਾ ਪਾਰਾ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
ਪੰਜਾਬ ਵਿੱਚ ਇਸ ਸਮੇਂ 14 ਹਜ਼ਾਰ ਤੋਂ ਵੱਧ ਕਾਲੋਨੀਆਂ ਗ਼ੈਰ-ਕਾਨੂੰਨੀ ਹਨ, ਜਿਸ ਵਿੱਚ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਲੈਣ ਵਿੱਚ ਦਿੱਕਤ ਆ ਰਹੀ ਹੈ। ਕਈ ਮਾਮਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਚੁੱਕੇ ਹਨ। ਅਜਿਹੇ ‘ਚ ਸਰਕਾਰ ਪੂਰੀ ਰਣਨੀਤੀ ਨਾਲ ਇਸ ਮੁੱਦੇ ਨੂੰ ਹੱਲ ਕਰਨਾ ਚਾਹੁੰਦੀ ਹੈ।
ਸਾਰੇ ਵੱਡੇ ਸ਼ਹਿਰਾਂ ਦੇ ਨਾਲ ਲੱਗਦੇ ਖੇਤਰਾਂ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਸਥਿਤ ਹਨ। ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਕਰਨ ਦੀ ਨੀਤੀ ਤਿੰਨ ਵਾਰ ਲਾਗੂ ਹੋ ਚੁੱਕੀ ਹੈ। ਇਸ ਤੋਂ ਬਾਅਦ ਵੀ ਮਾਮਲਾ ਪੂਰੀ ਤਰ੍ਹਾਂ ਹੱਲ ਨਹੀਂ ਹੋ ਸਕਿਆ।
ਵੀਡੀਓ ਲਈ ਕਲਿੱਕ ਕਰੋ –