ਰੂਸ ਨੇ ਐਤਵਾਰ ਨੂੰ ਉੱਤਰ-ਪੱਛਮੀ ਸੀਰੀਆ ਦੇ ਬਾਗੀਆਂ ਦੇ ਕਬਜ਼ੇ ਵਾਲੇ ਇਲਾਕਿਆਂ ‘ਤੇ ਹਵਾਈ ਹਮਲਾ ਕੀਤਾ। ਇਸ ਹਮਲੇ ਵਿੱਚ ਦਰਜਨ ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਨਾਲ ਹੀ 13 ਲੋਕਾਂ ਦੀ ਮੌਤ ਦੀ ਖਬਰ ਹੈ। ਮਰਨ ਵਾਲਿਆਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਕੁਝ ਹੀ ਦੇਰ ‘ਚ ਐਂਬੂਲੈਂਸ ਮੌਕੇ ‘ਤੇ ਪਹੁੰਚ ਗਈ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।
ਸੂਚਨਾ ਮੁਤਾਬਕ ਇਹ ਹਮਲਾ ਇਦਲਿਬ ਸੂਬੇ ਦੇ ਜਿਸਰ ਅਲ-ਸ਼ੁਗਰ ਸ਼ਹਿਰ ਦੇ ਬਾਜ਼ਾਰ ਅਤੇ ਜਬਲ ਅਲ-ਜਾਵੀਆ ਇਲਾਕੇ ਵਿੱਚ ਹੋਇਆ। ਜਿਸਰ ਅਲ-ਸ਼ੁਗਰ ਸ਼ਹਿਰ ਵਿਚ ਘਟਨਾ ਸਥਾਨ ‘ਤੇ ਮੌਜੂਦ 35 ਸਾਲਾ ਮਜ਼ਦੂਰ ਸਾਦ ਫਤੌ ਨੇ ਕਿਹਾ ਕਿ ਉਸ ਨੇ ਹਮਲੇ ਦੌਰਾਨ ਜਾਨਾਂ ਬਚਾਉਣ ਵਿਚ ਮਦਦ ਕੀਤੀ। ਉਸਨੇ ਕਿਹਾ- ਰੂਸੀਆਂ ਨੇ ਸਾਡੇ ‘ਤੇ ਗੋਲੇ ਵਰ੍ਹਾਏ। ਹਮਲੇ ਤੋਂ ਬਾਅਦ ਦੀ ਤਸਵੀਰ ਸ਼ਬਦਾਂ ਵਿਚ ਬਿਆਨ ਨਹੀਂ ਕੀਤੀ ਜਾ ਸਕਦੀ।
ਇਹ ਵੀ ਪੜ੍ਹੋ : ਜਲੰਧਰ ‘ਚ ਵੱਡੀ ਵਾਰਦਾਤ, 3 ਸ਼ਰਾਬੀ ਲੁਟੇਰਿਆਂ ਨੇ ਦੁਕਾਨਦਾਰ ਦੀ ਕੀਤੀ ਹੱਤਿਆ, ਜਾਂਚ ‘ਚ ਜੁਟੀ ਪੁਲਿਸ
ਯੂਕੇ ਸਥਿਤ ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਦੇ ਮੁਖੀ ਰਾਮੀ ਅਬਦੇਲ ਰਹਿਮਾਨ ਨੇ ਕਿਹਾ ਕਿ ਇਹ ਸੀਰੀਆ ਵਿੱਚ ਇਸ ਸਾਲ ਰੂਸ ਦਾ ਸਭ ਤੋਂ ਘਾਤਕ ਹਮਲਾ ਸੀ, ਜੋ ਨਸਲਕੁਸ਼ੀ ਦੇ ਬਰਾਬਰ ਸੀ। ਉਨ੍ਹਾਂ ਦੱਸਿਆ ਕਿ ਪਿਛਲੇ ਹਫ਼ਤੇ ਵੀ ਰੂਸ ਵੱਲੋਂ ਕੀਤੇ ਗਏ ਡਰੋਨ ਹਮਲੇ ਵਿੱਚ ਦੋ ਬੱਚਿਆਂ ਸਮੇਤ ਚਾਰ ਲੋਕ ਮਾਰੇ ਗਏ ਸਨ। ਸੀਰੀਆ ਦੇ ਰੱਖਿਆ ਮੰਤਰਾਲੇ ਨੇ ਐਤਵਾਰ ਸ਼ਾਮ ਨੂੰ ਇੱਕ ਬਿਆਨ ਜਾਰੀ ਕੀਤਾ। ਮੰਤਰਾਲੇ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ‘ਚ ਹਾਮਾ ਅਤੇ ਲਤਾਕੀਆ ਸੂਬਿਆਂ ‘ਚ ਕਈ ਲੋਕ ਮਾਰੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: