ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬਰਖਾਸਤ ਡੀ.ਐੱਸ.ਪੀ. ਬਲਵਿੰਦਰ ਸਿੰਘ ਸੇਖੋਂ ਪਰਦੀਪ ਸ਼ਰਮਾ ਨੂੰ 6-6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਉਨ੍ਹਾਂ ਨੂੰ 2-2 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਡੀ.ਐੱਸ.ਪੀ. ਸੇਖੋਂ ਤੇ ਸਹਿ-ਦੋਸ਼ੀ ਪ੍ਰਦੀਪ ਸ਼ਰਮਾ ਨੂੰ ਅੱਜ ਸਖਤ ਸੁਰੱਖਿਆ ਵਿਚਾਲੇ ਹਾਈਕੋਰਟ ਵਿੱਚ ਪੇਸ਼ ਕੀਤਾ ਗਿਆ। ਮਾਮਲੇ ਦੀ ਸੁਣਵਾਈ ਦੌਰਾਨ ਦੋਸ਼ੀਆਂ ਵੱਲੋਂ ਕੇਸ ਲੜਨ ਲਈ ਕਿਹਾ ਗਿਆ। ਇਸ ‘ਤੇ ਹਾਈਕੋਰਟ ਨੇ ਦੋਸ਼ੀ ਸੇਖੋਂ ਅਤੇ ਪ੍ਰਦੀਪ ਸ਼ਰਮਾ ਨੂੰ ਕਾਨੂੰਨੀ ਸਹਾਇਤਾ ਲਈ ਵਕੀਲ ਦੇਣ ਦੇ ਹੁਕਮ ਦਿੱਤੇ। ਇਸ ਦੌਰਾਨ ਕੋਰਟ ਰੂਮ ਵਿੱਚ ਮਾਮਲੇ ਦਾ ਇੱਕ ਹੋਰ ਦੋਸ਼ੀ ਪੱਤਰਕਾਰ ਵੀ ਮੌਜੂਦ ਰਿਹਾ।
ਹਾਈ ਕੋਰਟ ਨੇ ਸੋਮਵਾਰ ਨੂੰ ਦੋਸ਼ੀ ਸੇਖਟਨ ਖ਼ਿਲਾਫ਼ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਸਨ। ਸੇਖੋਂ ਨੇ ਹਾਈ ਕੋਰਟ ਦੇ ਜੱਜ ਖਿਲਾਫ ਭ੍ਰਿਸ਼ਟਾਚਾਰੀ ਤੇ ਸਰਕਾਰਾਂ ਨਾਲ ਮਿਲੀਭੁਗ ਸਣੇ ਕਈ ਦੋਸ਼ ਲਾਏ ਸਨ। ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਖਿਲਾਫ ਇਤਰਾਜ਼ਯੋਗ ਟਿੱਪਣੀ ਤੇ ਸ਼ਬਦਾਵਲੀ ਦਾ ਇਸਤੇਮਾਲ ਕੀਾਤ ਸੀ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਇੱਕ ਪੱਤਰਕਾਰ ਦੇ ਖਿਲਾਫ ਇੱਕ ਉਲੰਘਣਾ ਦਾ ਨੋਟਿਸ ਵੀ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਦੋਸ਼ੀ DSP ਬਲਵਿੰਦਰ ਸੇਖੋਂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਲੜ ਰਹੇ ਹਨ ਅਤੇ ਕਿਸੇ ਤੋਂ ਨਹੀਂ ਡਰਦੇ।
ਇਹ ਵੀ ਪੜ੍ਹੋ : ਜੇਲ੍ਹੋਂ ਬਾਹਰ ਆਇਆ ਤੂਫਾਨ, ਲਾਏ ਬੋਲੇ ਸੋ ਨਿਹਾਲ ਦੇ ਨਾਅਰੇ, ਹੁਣ ਜਾਣਗੇ ਸ੍ਰੀ ਦਰਬਾਰ ਸਾਹਿਬ
ਬਲਵਿੰਦਰ ਸੇਖੋਂ ਨੇ ਪੰਜਾਬ ਵਿੱ ਵਧ ਰਹੇ ਨਸ਼ੇ ਸਬੰਧੀ ਹਾਈਕੋਰਟ ਵਿੱਚ ਪਟੀਸ਼ਨ ਲਗਾਈ ਹੈ। ਇਸ ਵਿੱਚ ਉਨ੍ਹਾਂ ਨੇ ਪੰਜਾਬ ਦੇ ਦੋ ਸਾਬਕਾ DGP ਸੁਰੇਸ਼ ਅਰੋੜਾ, ਦਿਨਕਰ ਗੁਪਤਾ ਤੇ ਹੋਰ ਕਈ ਪਾਰਟੀਆਂ ਦੇ ਨੇਤਾਵਾਂ ਵੱਲੋਂ ਨਸ਼ਾ ਵੇਚਣ ਦੇ ਦੋਸ਼ ਲਾਏ ਹਨ। ਸੇਖੋਂ ਦਾ ਕਹਿਣਾ ਸੀ ਕਿ ਅਦਾਲਤ ਮਾਮਲੇ ਵਿੱਚ ਐਕਸ਼ਨ ਨਹੀਂ ਲੈ ਰਹੀ, ਜਦਿਕ ਉਨ੍ਹਾਂ ਦੇ ਅਜਿਹਾ ਕਹਿਣ ਤੋਂ ਦੋ ਦਿਨ ਪਹਿਲਾਂ ਕੇਸ ਦੀ ਸੁਣਵਾਈ ਹੋਈ ਸੀ। ਅਦਾਲਤ ਨੇ ਮਾਮਲੇ ਵਿੱਚ ਡੇਢ ਮਹੀਨੇ ਬਾਅਦ 28 ਮਾਰਚ ਦੀ ਤਰੀਕ ਤੈਅ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: