ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਚੁੱਕੇ ਹਨ। ਇਸ ਮੌਕੇ CM ਮਾਨ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਉਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ। ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਇਸ ਮੌਕੇ ਮੌਜੂਦ ਹਨ।
CM ਮਾਨ ਨੇ ਕਿਹਾ ਕਿ ਅਸੀਂ ਗੁਰੂ ਸਾਹਿਬ ਦੀ ਮਰਿਆਦਾ ਦੀ ਪਾਲਣਾ ਕਰਦੇ ਹੋਏ ਉਨ੍ਹਾਂ ਦੇ ਹੁਕਮਾਂ ਨੂੰ ਫੁੱਲ ਚੜ੍ਹਾਉਣੇ ਹਾਂ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਦੀ ਸ਼ਹਾਦਤ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਸ੍ਰੀ ਗੁਰੂ ਤੇਗ ਬਹਾਦਰ ਜੀ ਬਾਰੇ ਹਰ ਧਰਮ ‘ਚ ਵਿਚਾਰਾਂ ਹੋਈਆਂ ਹਨ। ਜੇਕਰ ਪੂਰੀ ਧਰਤੀ ਨੂੰ ਸਲੇਟ ਬਣਾ ਲਿਆ ਜਾਵੇ, ਪੂਰੀ ਧਰਤੀ ‘ਤੇ ਮੌਜੂਦ ਦਰੱਖਤਾਂ ਨੂੰ ਪੈੱਨ ਬਣਾ ਲਿਆ ਜਾਵੇ ਅਤੇ ਸਮੁੰਦਰਾਂ, ਸਾਗਰਾਂ ਝੀਲਾਂ ਦੇ ਪਾਣੀਆਂ ਨੂੰ ਸਿਆਹੀ ਬਣਾ ਲਿਆ ਜਾਵੇ ਤਾਂ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਬਾਰੇ ਨਹੀਂ ਲਿਖਿਆ ਜਾ ਸਕਦਾ।
ਇਹ ਵੀ ਪੜ੍ਹੋ : ਚੰਡੀਗੜ੍ਹ ਦਾ ਸਟੇਟਸ ਬਦਲਣ ‘ਤੇ ਕੇਂਦਰ ਦਾ ਯੂ-ਟਰਨ, ਕਿਹਾ-‘ਸੈਸ਼ਨ ‘ਚ ਇਸ ਸਬੰਧੀ ਬਿੱਲ ਪੇਸ਼ ਕਰਨ ਦਾ ਕੋਈ ਇਰਾਦਾ ਨਹੀਂ’
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੋਤਿਆਂ ਤੱਕ ਦਾ ਵੀ ਬਲੀਦਾਨ ਦਿੱਤਾ। ਕੁਰਬਾਨੀਆਂ ਨਾਲ ਭਰਿਆ ਹੋਇਆ ਇਤਿਹਾਸ ਦੁਨੀਆ ਦੀ ਕਿਸੇ ਹੋਰ ਕਿਤਾਬ ‘ਚ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਜਿਹੜੇ ਜੱਲਾਦਾਂ ਨੇ ਦੀਵਾਰੀਆਂ ਚਿੰਨਵਾਈਆਂ ਉਨ੍ਹਾਂ ਨੂੰ ਕੋਈ ਨਹੀਂ ਜਾਣਦਾ ਤੇ ਇਥੇ ਸ੍ਰੀ ਆਨੰਦਪੁਰ ਸਾਹਿਬ ਵਿਖੇ 350 ਬਾਅਦ ਵੀ ਅਸੀਂ ਉਨ੍ਹਾਂ ਅੱਗੇ ਨਤਮਸਤਕ ਹੁੰਦੇ ਹਾਂ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਕੋਈ ਛੋਟੀਆਂ-ਮੋਟੀਆਂ ਕੁਰਬਾਨੀਆਂ ਨਹੀਂ ਹਨ। ਗੁਰੂ ਸਾਹਿਬ ਦੇ ਪੂਰੇ ਪਰਿਵਾਰ ਨੇ ਕੌਮ ਲਈ ਮਹਾਨ ਕੁਰਬਾਨੀਆਂ ਦਿੱਤੀਆਂ ਹਨ ਗੁਰੂ ਸਾਹਿਬ ਨੇ ਆਪਣੇ ਜੀਵਨ ਦੌਰਾਨ ਮਿਸਾਲ ਪੈਦਾ ਕੀਤੀ ਜੋ ਸਾਨੂੰ ਸਦਾ ਪ੍ਰੇਰਿਤ ਕਰਦੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -:
























