ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨਿਆ ਗਿਆ ਹੈ। ਐਡਵੋਕੇਟ ਪਰਉਪਕਾਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਘੁੰਮਣ ਲੰਬੇ ਸਮੇਂ ਤੋਂ ਅਕਾਲੀ ਦਲ ਵਿਚ ਕੰਮ ਕਰ ਰਹੇ ਹਨ। ਇਸ ਤੋਂ ਪਹਿਲਾਂ ਉਹ ਲੁਧਿਆਣਾ ਜ਼ਿਲ੍ਹਾ ਬਾਰ ਸੰਘ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।
ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਐਡਵੋਕੇਟ ਪੀ ਐੱਸ ਘੁੰਮਣ ਨੂੰ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਵਿਚ ਉਮੀਦਵਾਰ ਐਲਾਨਿਆ ਹੈ। ਇਸ ਤੋਂ ਇਲਾਵਾ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਬਾਦਲ ਨੇ ਪੰਜ ਮੈਂਬਰੀ ਪ੍ਰਚਾਰ ਕਮੇਟੀ ਦਾ ਐਲਾਨ ਕੀਤਾ ਹੈ। ਮਹੇਸ਼ਇੰਦਰ ਸਿੰਘ, ਹੀਰਾ ਗਾਬੜੀਆ, ਹਰੀਸ਼ ਰਾਏ ਢਾਂਡਾ, ਪ੍ਰਿਤਪਾਲ ਪਾਲੀ ਤੇ ਡਾ. ਦਲਜੀਤ ਸਿੰਘ ਚੀਮਾ ਕਮੇਟੀ ‘ਚ ਸ਼ਾਮਲ ਹੋਣਗੇ ਤੇ ਇਹ ਕਮੇਟੀ ਮੈਂਬਰ ਕੋਆਰਡੀਨੇਟਰ ਵਜੋਂ ਕੰਮ ਕਰਨਗੇ

ਇਹ ਵੀ ਪੜ੍ਹੋ : ਅਬੋਹਰ : ਜੂਸ ਦੀ ਰੇਹੜੀ ਲਗਾਉਣ ਵਾਲੇ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, 2 ਬੱਚੇ ਦਾ ਪਿਓ ਸੀ ਮ੍ਰਿ.ਤਕ
ਦੱਸ ਦੇਈਏ ਕਿ ਲੁਧਿਆਣਾ ਵਿਚ ਜਲਦ ਹੀ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਤੇ ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਆਪਣਾ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ।
ਵੀਡੀਓ ਲਈ ਕਲਿੱਕ ਕਰੋ -:
























