ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਅੱਜ ਪੰਜਾਬ ਦੇ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਹੈ ਜੋ ਕਿ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਖ਼ਿਲਾਫ਼ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਸੰਸਦ ਮੈਂਬਰ ਰਵਨੀਤ ਬਿੱਟੂ ਵੱਲੋਂ ਦਲਿਤਾਂ ਬਾਰੇ ਕੀਤੀ ਗਈ ਟਿੱਪਣੀ ਸਹੀ ਨਹੀਂ ਹੈ ਅਤੇ ਉਨ੍ਹਾਂ ਦੇ ਬਿਆਨ ਦੇ ਮੱਦੇਨਜ਼ਰ, ਬਿੱਟੂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਰਵਨੀਤ ਬਿੱਟੂ ਨੇ ਆਪਣੇ ਵਿਵਾਦਿਤ ਬਿਆਨ ਵਿਚ ਕਿਹਾ ਸੀ ਕਿ ਅਕਾਲੀਆਂ ਨੇ ਬਹੁਜਨ ਸਮਾਜ ਪਾਰਟੀ ਨੂੰ ਪੰਜਾਬ ਦੀਆਂ ਪਵਿੱਤਰ ਸੀਟਾਂ ਦਿੱਤੀਆਂ ਹਨ। ਇਸ ‘ਤੇ ਪੰਜਾਬ ਦੀ ਰਾਜਨੀਤੀ ‘ਚ ਹੜਕੰਪ ਮਚ ਗਿਆ। ਇਸ ਤੋਂ ਬਾਅਦ ਬਿੱਟੂ ਨੇ ਸਪੱਸ਼ਟੀਕਰਨ ਦਿੱਤਾ। ਰਵਨੀਤ ਬਿੱਟੂ ਨੇ ਇੱਕ ਟੀਵੀ ਚੈਨਲ ‘ਤੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਹੋਏ ਸਮਝੌਤੇ ‘ਤੇ ਟਿੱਪਣੀ ਕੀਤੀ ਹੈ। ਇਸ ਵਿੱਚ ਉਨ੍ਹਾਂ ਕਿਹਾ, ਪਵਿੱਤਰ ਸੀਟਾਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ ਨੂੰ ਦਿੱਤੀਆਂ ਹਨ। ਸੰਸਦ ਮੈਂਬਰ ਬਿੱਟੂ ਦੇ ਇਸ ਬਿਆਨ ਨੂੰ ਲੈ ਕੇ ਇੰਟਰਨੈਟ ਮੀਡੀਆ ਉੱਤੇ ਜ਼ਬਰਦਸਤ ਬਹਿਸ ਹੋਈ ਸੀ ।
ਇਹ ਵੀ ਪੜ੍ਹੋ : ਜੈਪਾਲ ਭੁੱਲਰ ਦੇ ਕਮਰੇ ਤੋਂ ਪੁਲਿਸ ਨੂੰ ਮਿਲੇ ਸਨ ਤਿੰਨ ਮੋਬਾਈਲ ਫੋਨ, ਹੋਏ ਵੱਡੇ ਖੁਲਾਸੇ
ਬਿੱਟੂ ਨੇ ਆਪਣਾ ਸਪਸ਼ਟੀਕਰਨ ਦਿੰਦਿਆਂ ਕਿਹਾ ਸੀ ਕਿ ਮੇਰਾ ਇਹ ਮਤਲਬ ਨਹੀਂ ਸੀ ਕਿ ਇਹ ਅਨੁਸੂਚਿਤ ਜਾਤੀਆਂ ਨੂੰ ਦਿੱਤੀ ਗਈ ਹੈ। ਮੇਰਾ ਕਹਿਣ ਦਾ ਮਤਲਬ ਇਹ ਸੀ ਕਿ ਇਹ ਪੰਥਕ ਸੀਟਾਂ ਹਨ ਅਤੇ ਅਕਾਲੀ ਦਲ ਇਨ੍ਹਾਂ ਸੀਟਾਂ ਤੋਂ ਭੱਜ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਸਪਾ ਬਾਰੇ ਗੱਲ ਕਰਨ ਦਾ ਮਤਲਬ ਇਹ ਨਹੀਂ ਕਿ ਇਹ ਅਨੁਸੂਚਿਤ ਜਾਤੀਆਂ ਦੀ ਗੱਲ ਕਰ ਰਿਹਾ ਹੈ। ਸਪਸ਼ਟੀਕਰਨ ਦੇ ਆਪਣੇ ਬਿਆਨ ਵਿੱਚ, ਬਿੱਟੂ ਇਹ ਸਪੱਸ਼ਟ ਨਹੀਂ ਕਰ ਸਕੇ ਕਿ ਅਕਾਲੀ ਦਲ ਪਿਛਲੇ ਢਾਈ ਦਹਾਕਿਆਂ ਤੋਂ ਸ੍ਰੀ ਅਨੰਦਪੁਰ ਸਾਹਿਬ ਸੀਟ ਨਹੀਂ ਲੜ ਰਿਹਾ ਸੀ। ਇਹ ਸੀਟ ਅਕਾਲੀ-ਭਾਜਪਾ ਸਮਝੌਤੇ ਵਿਚ ਭਾਜਪਾ ਕੋਲ ਸੀ। ਇੰਟਰਨੈੱਟ ਮੀਡੀਆ ਵਿਚ ਉਸ ਦੀ ਸਖਤ ਆਲੋਚਨਾ ਹੋ ਰਹੀ ਹੈ। ਦੂਜੇ ਪਾਸੇ ਪਾਰਟੀ ਨੇ ਬਿੱਟੂ ਦੇ ਬਿਆਨ ‘ਤੇ ਚੁੱਪੀ ਧਾਰੀ ਹੋਈ ਹੈ। ਹਾਲਾਂਕਿ, ਇਕ ਸੀਨੀਅਰ ਨੇਤਾ ਨੇ ਕਿਹਾ ਕਿ ਬਿੱਟੂ ਬਿਨਾਂ ਸੋਚੇ ਸਮਝੇ ਬਿਆਨ ਦਿੰਦੇ ਹਨ ਅਤੇ ਪਾਰਟੀ ਨੂੰ ਇਸ ਦਾ ਨੁਕਸਾਨ ਝੱਲਣਾ ਪਏਗਾ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਮਾਮੇ ਨੇ ਬਿਨ ਮਾਂ ਦੀ ਨਾਬਾਲਿਗ ਭਾਣਜੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਤਿੰਨ ਮਹੀਨੇ ਬਾਅਦ ਇੰਝ ਖੁੱਲ੍ਹਿਆ ਭੇਤ