ਜੰਗਲਾਤ ਘਪਲੇ ਨੂੰ ਲੈ ਕੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਫਸੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜ਼ਮਾਨਤ ਲਈ ਹੁਣ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਧਰਮਸੋਤ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਾਖਲ ਕੀਤੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮੋਹਾਲੀ ਕੋਰਟ ਵਿੱਚ ਜ਼ਮਾਨਤ ਅਰਜ਼ੀ ਦਾਖਲ ਕੀਤੀ ਸੀ, ਜਿਸ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਸੀ।
ਦੱਸ ਦਈਏ ਕਿ ਮੁਹਾਲੀ ਅਦਾਲਤ ਨੇ ਸੋਮਵਾਰ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਰੈਗੂਲਰ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਇਸੇ ਤਰ੍ਹਾਂ ਮੁਹਾਲੀ ਦੀ ਅਦਾਲਤ ਨੇ ਚੰਨੀ ਸਰਕਾਰ ਵੇਲੇ ਜੰਗਲਾਤ ਮੰਤਰੀ ਰਹੇ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜ਼ੀਆਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ 6 ਜੂਨ ਨੂੰ ਭ੍ਰਿਸ਼ਚਾਚਾਰ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੋਇਆ ਹੈ। ਧਰਮਸੋਤ ਕੈਪਟਨ ਅਮਮਿੰਦਰ ਸਿੰਘ ਦੇ ਸੀਐੱਮ ਰਹਿੰਦੇ ਸੂਬੇ ਦੇ ਜੰਗਲਾਤ ਮੰਤਰੀ ਸਨ। ਉਨ੍ਹਾਂ ‘ਤੇ ਦੋਸ਼ ਹੈ ਕਿ ਪਰਮਿਟ ਦੇ ਬਾਵਜੂਦ ਇੱਕ ਦਰੱਖਤ ਦੀ ਕਟਾਈ ਵਿਚ ਉਨ੍ਹਾਂ ਨੇ 500 ਰੁਪਏ ਦਾ ਕਮਿਸ਼ਨ ਲਿਆ। ਉਨ੍ਹਾਂ ਦੇ ਲਗਭਗ ਸਵਾ ਕਰੋੜ ਦੀ ਰਿਸ਼ਵਤਖੋਰੀ ਦਾ ਖੁਲਾਸਾ ਹੋਇਆ।
ਇਹ ਵੀ ਪੜ੍ਹੋ : ਮਾਨ ਸਰਕਾਰ ਵੱਲੋਂ ਘਰੇਲੂ ਬਿਜਲੀ ਡਿਫਾਲਟਰਾਂ ਦੇ 31 ਦਸੰਬਰ ਤੱਕ ਬਕਾਏ ਬਿੱਲ ਮੁਆਫ਼, ਨੋਟੀਫਿਕੇਸ਼ਨ ਜਾਰੀ
ਉਨ੍ਹਾਂ ਦੇ ਲਗਭਗ ਸਵਾ ਕਰੋੜ ਦੀ ਰਿਸ਼ਵਤਖੋਰੀ ਦਾ ਖੁਲਾਸਾ ਹੋਇਆ। ਜਿਸ ਦੇ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਉਨ੍ਹਾਂ ਦੇ ਅਮਲੋਹ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕਰ ਲਿਆ ਸੀ। ਸਾਧੂ ਸਿੰਘ ਧਰਮਸੋਤ ਨਾਲ ਉਨ੍ਹਾਂ ਦੇ ਓਐਸਡੀ ਚਮਕੌਰ ਸਿੰਘ ਵੀ ਸਨ।
ਵੀਡੀਓ ਲਈ ਕਲਿੱਕ ਕਰੋ -: