ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਪੁਲਿਸ ਲਗਾਤਾਰ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ। ਇਸ ਮਾਮਲੇ ਵਿੱਚ ਇੱਕ ਹੋਰ ਗ੍ਰਿਫ਼ਤਾਰੀ ਹੋਈ ਹੈ। ਪੁਲਿਸ ਨੇ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਬਿੱਟੂ ਨੂੰ ਹਰਿਆਣਾ ਤੋਂ ਕਾਬੂ ਕੀਤਾ ਹੈ। ਬਿੱਟੂ ‘ਤੇ ਵੀ ਮੂਸੇਵਾਲਾ ਦੀ ਰੇਕੀ ਕਰਨ ਦਾ ਇਲਜ਼ਾਮ ਹੈ। ਬਿੱਟੂ ਲਾਰੈਂਸ ਦੇ ਨਾਲ ਜੇਲ੍ਹ ‘ਚ ਰਹਿ ਚੁੱਕਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਕੇਕੜੇ ਨਾਲ ਬਿੱਟੂ ਵੀ ਰੇਕੀ ਕਰ ਰਿਹਾ ਸੀ ਲੰਮੇ ਸਮੇਂ ਤੋਂ ਪੁਲਿਸ ਇਸ ਦੀ ਭਾਲ ਕਰ ਰਹੀ ਸੀ। ਸੀਆਈਏ ਦੇ ਇੰਚਾਰਜ ਪ੍ਰਿਤਪਾਲ ਸਿੰਘ ਨੇ ਹਰਿਆਣਆ ਦੇ ਡੱਬਵਾਲੀ ਤੋਂ ਉਸ ਨੂੰ ਗ੍ਰਿਫਤਾਰ ਕੀਤਾ ਹੈ। ਸੂਤਰਾਂ ਪ੍ਰਿਯਵਰਤ ਫੌਜੀ ਦੇ ਲਗਾਤਾਰ ਸੰਪਰਕ ਵਿੱਚ ਸੀ ਤੇ ਲਾਰੈਂਸ ਨਾਲ ਜੇਲ੍ਹ ਵਿੱਚ ਵੀ ਸੀ।
ਪਤਾ ਲੱਗਾ ਹੈ ਕਿ ਬਿੱਟੂ ਨੇ ਹੀ ਕੇਕੜੇ ਨੂੰ ਰੇਕੀ ਕਰਨ ਲਾਇਆ ਸੀ। ਦੋਵੇਂ ਭਰਾ ਲੰਮੇ ਸਮੇਂ ਤੋਂ ਰੇਕੀ ਕਰ ਰਹੇ ਸਨ। ਪੁਲਿਸ ਵੱਲੋਂ ਬਿੱਟੂ ਨੂੰ ਮਾਨਸਾ ਲਿਆਂਦਾ ਜਾ ਚੁੱਕਾ ਹੈ ਤੇ ਕੱਲ੍ਹ ਜ਼ਿਲ੍ਹਾ ਅਦਾਲਤ ਵਿੱਚ ਉਸ ਨੂੰ ਪੇਸ਼ ਕਰਕੇ ਪੁਲਿਸ ਇਸ ਦਾ ਰਿਮਾਂਡ ਹਾਸਲ ਕਰੇਗੀ ਤਾਂਜੋ ਪੁੱਛਗਿੱਛ ਕੀਤੀ ਜਾ ਸਕੇ ਕਿ ਉਹ ਹੋਰ ਕਿਨ੍ਹਾਂ-ਕਿਨ੍ਹਾਂ ਦੇ ਸੰਪਰਕ ਵਿੱਚ ਸੀ।
ਇਹ ਵੀ ਪੜ੍ਹੋ : ਪਟਿਆਲਾ : ਵਿਦੇਸ਼ ਜਾ ਮੁਕਰੀ ਇੱਕ ਹੋਰ ਪਤਨੀ, ਸਹੁਰਿਆਂ ਦੇ 26 ਲੱਖ ਖਰਚਾ ਕਹਿੰਦੀ-‘ਪਤੀ ਪਸੰਦ ਨਹੀਂ’
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਵੇਂ ਚਿਹਰੇ ਸ਼ਾਮਲ ਹੋਣ ਤੋਂ ਬਾਅਦ ਅੱਧਾ ਦਰਜਨ ਦੇ ਕਰੀਬ ਹੋਰ ਗ੍ਰਿਫਤਾਰੀਆਂ ਹੋ ਸਕਦੀਆਂ ਹਨ। ਦੱਸ ਦੇਈਏ ਕਿ ਪੁਲਿਸ ਨੇ ਸ਼ਨੀਵਾਰ ਨੂੰ ਮੂਸੇਵਾਲਾ ਦਾ ਕਤਲ ਕਰਨ ਵਾਲੇ ਆਖਰੀ ਸ਼ੂਟਰ ਦੀਪਕ ਮੁੰਡੀ ਨੂੰ ਉਸ ਦੇ ਦੋ ਸਾਥੀਆਂ ਕਪਿਲ ਪੰਡਿਤ ਤੇ ਰਜਿੰਦਰ ਜੋਕਰ ਨਾਲ ਗ੍ਰਿਫਤਾਰ ਕੀਤਾ ਹੈ, ਜੋਕਿ ਨੇਪਾਲ ਬਾਰਡਰ ਕ੍ਰਾਸ ਕਰਨ ਦੀ ਤਿਆਰੀ ਵਿੱਚ ਸਨ।
ਵੀਡੀਓ ਲਈ ਕਲਿੱਕ ਕਰੋ -: