ਪੰਜਾਬ ਤੋਂ ਰਾਜ ਸਭਾ ਮੈਂਬਰ ਬਣੇ ਸੰਦੀਪ ਪਾਠਕ ਨੇ ਗੁਜਰਾਤ ‘ਚ ਸਰਕਾਰੀ ਸਕੂਲਾਂ ਦੀ ਹਾਲਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਬੱਚੇ ਅਜਿਹੇ ਸਕੂਲਾਂ ਵਿਚ ਕਿਵੇਂ ਪੜ੍ਹ ਰਹੇ ਹੋਣਗੇ। ਉਨ੍ਹਾਂ ਕਿਹਾ ਕਿ 27 ਸਾਲਾਂ ‘ਚ ਭਾਜਪਾ ਸਕੂਲਾਂ ਨੂੰ ਠੀਕ ਨਹੀਂ ਕਰ ਸਕੀ। ਦੂਜੇ ਪਾਸੇ 7 ਸਾਲ ਵਿਚ ਦਿੱਲੀ ਵਿਚ ਆਪ ਨੇ ਵਰਲਡ ਕਲਾਸ ਸਕੂਲ ਬਣਾਏ ਹਨ। ਗੁਜਰਾਤ ਵਿਚ ਵੀ ਅਜਿਹਾ ਹੀ ਬਦਲਾਅ ਕਰਾਂਗੇ।
ਦੱਸ ਦੇਈਏ ਕਿ ਗੁਜਰਾਤ ਦੇ ਸਰਕਾਰੀ ਸਕੂਲਾਂ ਦੀ ਹਾਲਤ ਕਾਫੀ ਖਸਤਾ ਹੈ। ਇਥੇ 700 ਸਰਕਾਰੀ ਪ੍ਰਾਇਮਰੀ ਸਕੂਲ ਅਜਿਹੇ ਹਨ ਜਿਥੇ ਪੜ੍ਹਾਉਣ ਲਈ ਸਿਰਫ ਇੱਕ ਹੀ ਅਧਿਆਪਕ ਹੈ। ਹਰੇਕ ਸਕੂਲ ਵਿਚ ਸਿਰਫ ਇੱਕੋ ਟੀਚਰ ਕੋਲ ਹੀ ਪਹਿਲੀ ਤੋਂ ਲੈ ਕੇ 8 ਵੀਂ ਕਲਾਸ ਤੱਕ ਦੇ ਬੱਚਿਆਂ ਨੂੰ ਪੜ੍ਹਾਉਣ ਦੀ ਜ਼ਿੰਮੇਵਾਰੀ ਹੈ। ਪਿਛਲੇ ਦੋ ਸਾਲਾਂ ਵਿਚ ਸੂਬੇ ਵਿਚ 86 ਸਰਕਾਰੀ ਪ੍ਰਾਇਮਰੀ ਸਕੂਲ ਬੰਦ ਕਰ ਦਿੱਤੇ ਗਏ ਤੇ 491 ਸਕੂਲਾਂ ਦਾ ਰਲੇਵਾਂ ਕਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਇਹ ਵੀ ਪੜ੍ਹੋ : ਗਲਤ ਬਿਆਨਬਾਜ਼ੀ ਨੂੰ ਲੈ ਕੇ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ, ਇੱਕ ਹਫਤੇ ਅੰਦਰ ਮੰਗਿਆ ਜਵਾਬ
ਇਸੇ ਨੂੰ ਲੈ ਕੇ ‘ਆਪ’ ਸਰਕਾਰ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਕਿਵੇਂ ਇਕੱਲਾ ਟੀਚਰ ਇੰਨੇ ਸਾਰੇ ਵਿਦਿਆਰਥੀਆਂ ਨੂੰ ਪੜ੍ਹਾਏਗਾ। ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਗੁਜਰਾਤ ਦੇ ਸਕੂਲਾਂ ਦਾ ਦੌਰਾ ਕੀਤਾ ਗਿਆ ਤੇ ਉਨ੍ਹਾਂ ਦੇਖਿਆ ਕਿ ਸਕੂਲਾਂ ਦੇ ਹਾਲਤ ਬਹੁਤ ਹੀ ਖਰਾਬ ਹਨ ਤੇ ਇਸ ਵਿਚ ਸੁਧਾਰ ਕੀਤਾ ਜਾਣਾ ਬਹੁਤ ਹੀ ਜ਼ਰੂਰੀ ਹੈ।