ਇਸ ਵੇਲੇ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ ਜਿਸ ਨਾਲ ਸਿੱਖ ਜਗਤ ਨੂੰ ਪਿਆ ਵੱਡਾ ਘਾਟਾ ਪਿਆ ਹੈ। ਰਾੜਾ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਜੀ ਨੇ ਪੰਜ ਤੱਤਾਂ ਦੇ ਸਰੀਰ ਨੂੰ ਤਿਆਗ ਦਿੱਤਾ ਹੈ ਤੇ ਉਹ ਸੱਚਖੰਡ ਵਿਚ ਜਾ ਬਿਰਾਜੇ ਹਨ।
ਦੱਸ ਦੇਈਏ ਕਿ 24-25 ਤੇ 26 ਅਗਸਤ ਨੂੰ ਰਾੜਾ ਸਾਹਿਬ ਸੰਪ੍ਰਦਾਇ ਦੇ ਬਾਣੀ ਸੱਚਖੰਡ ਵਾਸੀ ਸੰਤ ਬਾਬਾ ਈਸ਼ਰ ਸਿੰਘ ਮਹਾਰਾਜ ਜੀ ਦੀ 50ਵੀਂ ਸਾਲਾਨਾ ਬਰਸੀ ਮਨਾਈ ਜਾ ਰਹੀ ਸੀ ਕਿ 25 ਅਗਸਤ ਦੀ ਰਾਤ ਨੂੰ ਰੈਣ ਸੂਬਾਈ ਕੀਰਤਨ ਦਰਬਾਰ ‘ਚ ਦੀਵਾਨ ਸਜਾਇਆ ਗਿਆ ਸੀ। ਇਸ ਮੌਕੇ ਸੰਤ ਬਾਬਾ ਬਲਜਿੰਦਰ ਸਿੰਘ ਜੀ ਨੇ ਕੀਰਤਨ ਵੀ ਕੀਤਾ। ਇਸ ਉਪਰੰਤ ਉਹ ਆਪਣੇ ਕਮਰੇ ਵਿਚ ਚਲੇ ਗਏ ਜਿਥੇ ਉਨ੍ਹਾਂ ਨੂੰ ਸਾਹ ਲੈਣ ਵਿਚ ਦਿੱਕਤ ਪੇਸ਼ ਆ ਰਹੀ ਸੀ।
ਇਹ ਵੀ ਪੜ੍ਹੋ : ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ, ਰਣਜੀਤ ਸਾਗਰ ਡੈਮ ਤੋਂ ਛੱਡਿਆ ਜਾ ਰਿਹਾ ਵਾਧੂ ਪਾਣੀ, ਬਣੇ ਹੜ੍ਹ ਦੇ ਹਾਲਾਤ
ਜਦੋਂ ਸੰਤ ਬਾਬਾ ਬਲਜਿੰਦਰ ਸਿੰਘ ਜੀ ਨੂੰ ਹਸਪਤਾਲ ਲਿਜਾਇਆ ਗਿਆ ਤੇ ਇਸ ਤੋਂ ਪਹਿਲਾਂ ਹੀ ਉਹ ਸਰੀਰ ਛੱਡ ਗਏ। ਬਾਬਾ ਬਲਜਿੰਦਰ ਸਿੰਘ ਨੇ ਪੰਥ ਦੀ ਮਹਾਨ ਸੇਵਾ ਕੀਤੀ ਤੇ ਬਾਣੀ ਦਾ ਪ੍ਰਚਾਰ ਕਰਕੇ ਸੰਗਤ ਨੂੰ ਗੁਰੂ ਲੜ ਲਾਇਆ।
ਵੀਡੀਓ ਲਈ ਕਲਿੱਕ ਕਰੋ -:
























