sara amrita mothers day:ਕੋਰੋਨਾ ਵਾਇਰਸ ਦਾ ਕਹਿਰ ਪੂਰੀ ਦੁਨੀਆ ‘ਚ ਜਾਰੀ ਹੈ। ਜਿਸ ਕਾਰਨ ਪੂਰਾ ਦੇਸ਼ ਲੌਕਡਾਊਨ ਕੀਤਾ ਗਿਆ ਹੈ। ਆਮ ਜਨਤਾ ਤੋਂ ਲੈ ਕੇ ਫਿਲਮੀ ਹਸਤੀਆਂ ਵੀ ਆਪਣੇ ਘਰਾਂ ‘ਚ ਸਮਾ ਬਿਤਾ ਰਹੀਆਂ ਹਨ। ਜਿੱਥੇ ਲੋਕ ਬੋਰੀਅਤ ਤੋਂ ਬਚਣ ਲਈ ਬਹਾਨਾ ਲੱਭ ਰਹੇ ਹਨ। ਉੱਥੇ ਹੀ ਸਟਾਰਸ ਹਮੇਸ਼ਾ ਦੀ ਤਰ੍ਹਾਂ ਲੋਕਾਂ ਦਾ ਮਨੋਰੰਜਨ ਕਰਨ ‘ਚ ਲੱਗੇ ਹੋਏ ਹਨ। ਹਾਲ ਹੀ ਵਿੱਚ ਸਾਰਾ ਅਲੀ ਖਾਨ ਨੇ ਆਪਣੀ ਮਾਂ ਅੰਮ੍ਰਿਤਾ ਸਿੰਘ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਵਿੱਚ ਸਾਰਾ ਹੂ-ਬ -ਹੁ ਆਪਣੀ ਮਾਂ ਵਰਗੀ ਲੱਗ ਰਹੀ ਹੈ।
ਇਸ ਫੋਟੋ ਵਿੱਚ ਸਾਰਾ ਆਪਣੀ ਤਸਵੀਰ ਦੀ ਤੁਲਨਾ ਅੰਮ੍ਰਿਤਾ ਸਿੰਘ ਦੀ ਪੁਰਾਣੀ ਤਸਵੀਰ ਨਾਲ ਕਰਦੀ ਹੋਈ ਨਜ਼ਰ ਆ ਰਹੀ ਹੈ। ਸਾਰਾ ਅਲੀ ਖਾਨ ਦੀ ਇਹ ਫੋਟੋ ਪ੍ਰਸ਼ੰਸਕਾਂ ਨੂੰ ਬਹੁਤ ਪਸੰਦ ਆ ਰਹੀ ਹੈ। ਸਾਰਾ ਅਲੀ ਖਾਨ ਨੇ ਮਾਤਾ ਅੰਮ੍ਰਿਤਾ ਸਿੰਘ ਨਾਲ ਫੋਟੋ ਸ਼ੇਅਰ ਕੀਤੀ ਅਤੇ ਕੈਪਸ਼ਨ ਵਿੱਚ ਲਿਖਿਆ, “ਜਿਵੇਂ ਦੀ ਮਾਂ ਉਸ ਤਰ੍ਹਾਂ ਦੀ ਧੀ। ਅਸਲ ਵਿੱਚ ਇਹ ਨਹੀਂ ਹੈ। ਸਾਰੀ ਦੁਨੀਆ ਵਿੱਚ ਮੇਰੀ ਮਾਂ ਵਰਗਾ ਕੋਈ ਨਹੀਂ ਹੈ ਸਾਰਾ ਅਲੀ ਖਾਨ ਦੀ ਇਹ ਪੋਸਟ ਕਾਫੀ ਵਾਇਰਲ ਹੋ ਰਹੀ ਹੈ ਅਤੇ ਲੋਕ ਇਸ ਤੇ ਪ੍ਰਤੀਕਿਰਿਆ ਦੇ ਰਹੇ ਹਨ।
ਮਦਰਸ ਡੇਅ ਦੇ ਮੌਕੇ ‘ਤੇ ਸਾਰਾ ਅਲੀ ਖਾਨ ਨੇ ਆਪਣੀ ਮਾਂ ਨਾਲ ਇੱਕ ਨਹੀਂ ਸਗੋਂ ਕਈ ਪੋਸਟਾਂ ਸਾਂਝੀਆਂ ਕੀਤੀਆਂ ਹਨ।ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਫਿਲਮਾਂ ਵਿੱਚ ਆਉਣ ਤੋਂ ਪਹਿਲਾਂ ਸਾਰਾ ਦਾ ਭਾਰ 96 ਕਿੱਲੋ ਸੀ ਪਰ ਅੱਜ ਸਾਰਾ ਇੰਡਸਟਰੀ ਦੀ ਫਿੱਟੈਸਟ ਸੈਲੇਬਸ ਵਿੱਚੋਂ ਇੱਕ ਹੈ। ਉਹ ਅਕਸਰ ਜਿੱਮ ਦੇ ਬਾਹਰ ਸਪਾਟ ਕੀਤੀ ਜਾਂਦੀ ਹੈ। ਸਾਰਾ ਲਈ ਇੱਥੇ ਤੱਕ ਪਹੁੰਚਣਾ ਆਸਾਨ ਨਹੀਂ ਸੀ।
ਉਹਨਾਂ ਨੇ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕੀਤਾ ਹੈ। ਸਾਰਾ ਨੇ ਚਾਰ ਮਹੀਨਿਆਂ ਵਿੱਚ 30 ਕਿੱਲੋ ਭਾਰ ਘੱਟ ਕਰ ਲਿਆ ਸੀ। ਸਾਰਾ ਦੀ ਅਦਾਕਾਰੀ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਉਹਨਾਂ ਨੇ ਹੁਣ ਤੱਕ ਜਿੰਨੀਆਂ ਵੀ ਫਿਲਮਾਂ ‘ਚ ਅਦਾਕਾਰੀ ਕੀਤੀ ਹੈ ਉਹਨਾਂ ਸਭ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਦੇ ਬਹੁਤ ਸਾਰੇ ਰਾਜ ਲਾਕ ਡਾਊਨ ਦੀ ਸਥਿਤੀ ਵਿੱਚ ਹਨ। ਸਿਰਫ ਦੇਸ਼ ਹੀ ਨਹੀਂ ਬਲਕਿ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਨੇ ਲੋਕਾਂ ਦੀ ਆਵਾਜਾਈ ਅਤੇ ਉਨ੍ਹਾਂ ਦੇ ਘਰਾਂ ਤੋਂ ਬਾਹਰ ਨਿਕਲਣ ‘ਤੇ ਪਾਬੰਦੀ ਲਗਾਈ ਹੋਈ ਹੈ ।