ਲੁਧਿਆਣਾ ਪੱਛਮੀ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਦੁਆਬਾ ਦੀ ਸਿਆਸਤ ਦਾ ਜਾਣਿਆ-ਪਛਾਣਿਆ ਚਿਹਰਾ ਸਰਬਜੋਤ ਸਿੰਘ ਸਾਬੀ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਰਾਜਿੰਦਰ ਦੀਪਾ ਨੇ ਵੀ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਹੈ। ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ, ਰਾਜਾ ਵੜਿੰਗ ਤੇ ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ‘ਚ ਇਹ ਸ਼ਮੂਲੀਅਤ ਕਰਵਾਈ ਗਈ।
ਇਹ ਵੀ ਪੜ੍ਹੋ : ਦੀਪਿਕਾ ਲੂਥਰਾ ਨੂੰ ਮਿਲੀ ਪੁਲਿਸ ਸੁਰੱਖਿਆ, ਅੰਮ੍ਰਿਤਪਾਲ ਮਹਿਰੋਂ ਨੇ ਦਿੱਤੀ ਸੀ ਜਾਨੋਂ ਮਾਰਨ ਦੀ ਧਮਕੀ
ਦੱਸ ਦੇਈਏ ਕਿ ਚੰਡੀਗੜ੍ਹ ਵਿਖੇ ਇਹ ਸ਼ਮੂਲੀਅਤ ਕਰਵਾਈ ਗਈ ਹੈ। ਇਸ ਨੂੰ ਕਾਂਗਰਸ ਦੇ ਵਿਚ ਇਕ ਵੱਡਾ ਹੁੰਗਾਰਾ ਮੰਨਿਆ ਜਾ ਰਿਹਾ ਹੈ ਕਿਉਂਕਿ ਇਕ ਮਾਲਵੇ ਦੀ ਸਿਆਸਤ ਦਾ ਤੇ ਇਕ ਦੁਆਬੇ ਦੀ ਚੋਣਾਂ ਦਾ ਵੱਡਾ ਚਿਹਰਾ ਹੈ।
ਵੀਡੀਓ ਲਈ ਕਲਿੱਕ ਕਰੋ -:
























