ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਹਵਾਈ ਅੱਡੇ ‘ਤੇ ਸ਼ਨੀਵਾਰ ਨੂੰ ਸਾਊਦੀ ਏਅਰਲਾਈਨਜ਼ ਦੇ ਕਾਰਗੋ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਹਵਾ ਕਾਰਨ ਫਲਾਈਟ ਦੀ ਵਿੰਡ ਸ਼ੀਲਡ ਟੁੱਟ ਗਈ ਸੀ, ਜਿਸ ‘ਤੋਂ ਬਾਅਦ ਐਮਰਜੈਂਸੀ ਲੈਂਡਿੰਗ ਕਰਨੀ ਪਈ। ਹਾਲਾਂਕਿ ਅਜੇ ਤੱਕ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ। ਜਹਾਜ਼ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਉਤਾਰਿਆ ਗਿਆ ਹੈ।
ਇਹ ਵੀ ਪੜ੍ਹੋ : ਚੀਨ ਨੇ ਕੀਤਾ ਵੱਡਾ ਐਲਾਨ, ਰੂਸ-ਯੂਕਰੇਨ ਯੁੱਧ ‘ਚ ਕਿਸੇ ਵੀ ਪੱਖ ਨੂੰ ਨਹੀਂ ਦੇਵੇਗਾ ਹਥਿਆਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਇਲਟ ਨੇ ਦੱਸਿਆ ਸੀ ਕਿ ਹਵਾ ਕਾਰਨ ਜਹਾਜ਼ ਦੀ ਵਿੰਡਸ਼ੀਲਡ ਟੁੱਟ ਗਈ, ਜਿਸ ਤੋਂ ਬਾਅਦ ਕੋਲਕਾਤਾ ‘ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਏਅਰਪੋਰਟ ਅਥਾਰਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਜਹਾਜ਼ ਨੂੰ ਦੁਪਹਿਰ 12:02 ਵਜੇ ਕੋਲਕਾਤਾ ਹਵਾਈ ਅੱਡੇ ‘ਤੇ ਸੁਰੱਖਿਅਤ ਉਤਾਰਿਆ ਗਿਆ। ਲੈਂਡਿੰਗ ‘ਤੋਂ ਪਹਿਲਾਂ ਕੋਲਕਾਤਾ ਹਵਾਈ ਅੱਡੇ ‘ਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਸਨ।
ਵੀਡੀਓ ਲਈ ਕਲਿੱਕ ਕਰੋ -: