ਦੇਸ਼ ‘ਚ ਕੋਰੋਨਾ ਨੇ ਇਕ ਵਾਰ ਫਿਰ ਤੋਂ ਡਰਾਉਣਾ ਸ਼ੁਰੂ ਕਰ ਦਿੱਤਾ ਹੈ। ਮਾਮਲਿਆਂ ‘ਚ ਲਗਾਤਾਰ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਤੋਂ ਵੀ ਹੈਰਾਨ ਕਰਨ ਵਾਲੇ ਅੰਕੜੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਖਬਰ ਹੈ ਕਿ ਸੁਪਰੀਮ ਕੋਰਟ ਦੇ ਪੰਜ ਜੱਜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਸੂਚਨਾ ਮੁਤਾਬਕ ਸੁਪਰੀਮ ਜਸਟਿਸ ਸੰਜੀਵ ਖੰਨਾ, ਜਸਟਿਸ ਐਸ ਰਵਿੰਦਰ ਭੱਟ, ਜਸਟਿਸ ਜੇਬੀ ਪਾਰਦੀਵਾਲਾ, ਜਸਟਿਸ ਅਨਿਰੁਧ ਬੋਸ ਅਤੇ ਜਸਟਿਸ ਮਨੋਜ ਮਿਸ਼ਰਾ ਕੋਰੋਨਾ ਨਾਲ ਸੰਕਰਮਿਤ ਹੋਏ ਹਨ।
ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਸੁਣਵਾਈ ਕਰ ਰਹੀ ਹੈ। ਜਿਸ ਵਿੱਚ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਐਸਕੇ ਕੌਲ, ਜਸਟਿਸ ਐਸ ਰਵਿੰਦਰ ਭੱਟ, ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਹਿਮਾ ਕੋਹਲੀ ਸ਼ਾਮਲ ਹਨ। ਇਨ੍ਹਾਂ 5 ਜੱਜਾਂ ‘ਚ ਸਮਲਿੰਗੀ ਵਿਆਹ ‘ਤੇ ਸੁਣਵਾਈ ਕਰ ਰਹੇ ਇੱਕ ਜੱਜ ਦੇ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਪਹਿਲੇ ਕੇਸ ਦੀ ਸੁਣਵਾਈ ਸੋਮਵਾਰ 24 ਅਪ੍ਰੈਲ ਨੂੰ ਹੋਣੀ ਸੀ, ਪਰ ਸ਼ਨੀਵਾਰ ਨੂੰ ਸੂਚਨਾ ਮਿਲੀ ਕਿ ਜਸਟਿਸ ਐਸਕੇ ਕੌਲ ਅਤੇ ਜਸਟਿਸ ਐਸ ਰਵਿੰਦਰ ਭੱਟ ਮੌਜੂਦ ਨਹੀਂ ਰਹਿਣਗੇ। ਇਸ ਲਈ ਸੁਣਵਾਈ ਮੁਲਤਵੀ ਕਰ ਦਿੱਤੀ ਗਈ। ਫਿਲਹਾਲ ਅਗਲੀ ਸੁਣਵਾਈ ਲਈ ਕੋਈ ਤਰੀਕ ਤੈਅ ਨਹੀਂ ਕੀਤੀ ਗਈ ਹੈ, ਜਸਟਿਸ ਐੱਸ ਰਵਿੰਦਰ ਭੱਟ ਦੇ ਕੋਰੋਨਾ ਸੰਕਰਮਿਤ ਹੋਣ ਤੋਂ ਬਾਅਦ ਸੰਵਿਧਾਨਕ ਬੈਂਚ ਦੇ 4 ਜੱਜਾਂ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਲੈ ਕੇ IG ਸੁਖਚੈਨ ਗਿੱਲ ਨੇ ਕੀਤੀ ਪ੍ਰੈੱਸ ਕਾਨਫਰੰਸ, ਅਹਿਮ ਜਾਣਕਾਰੀ ਕੀਤੀ ਸਾਂਝੀ
ਦੱਸ ਦੇਈਏ ਕਿ ਸ਼ਨੀਵਾਰ ਨੂੰ ਦੇਸ਼ ਵਿੱਚ ਕੋਰੋਨਾ ਦੇ 12,193 ਨਵੇਂ ਮਾਮਲੇ ਸਾਹਮਣੇ ਆਏ ਅਤੇ ਇਸ ਕਾਰਨ 42 ਲੋਕਾਂ ਦੀ ਮੌਤ ਹੋ ਗਈ। ਇਸ ਨਾਲ ਦੇਸ਼ ਵਿੱਚ ਸਰਗਰਮ ਮਰੀਜ਼ਾਂ ਦੀ ਗਿਣਤੀ ਵੱਧ ਕੇ 67,556 ਹੋ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5,31,300 ਹੋ ਗਈ ਹੈ। ਇਸ ਦੇ ਨਾਲ ਹੀ, ਪਿਛਲੇ 24 ਘੰਟਿਆਂ ਵਿੱਚ 10,765 ਲੋਕ ਕੋਰੋਨਾ ਤੋਂ ਠੀਕ ਹੋਏ ਹਨ।
ਕੋਰੋਨਾ ਦੇ ਵਧਦੇ ਮਾਮਲਿਆਂ ਨੇ ਕੇਂਦਰ ਸਰਕਾਰ ਦੀ ਟੈਂਸ਼ਨ ਵਧਾ ਦਿੱਤੀ ਹੈ। ਹਾਲ ਹੀ ਵਿੱਚ, ਸਿਹਤ ਮੰਤਰਾਲੇ ਨੇ ਅੱਠ ਰਾਜਾਂ ਨੂੰ ਇੱਕ ਪੱਤਰ ਲਿਖਿਆ ਸੀ ਅਤੇ ਉਨ੍ਹਾਂ ਨੂੰ ਕੋਰੋਨਾ ਨੂੰ ਲੈ ਕੇ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਸੀ। ਮੰਤਰਾਲੇ ਨੇ ਜਿਨ੍ਹਾਂ ਰਾਜਾਂ ਨੂੰ ਪੱਤਰ ਲਿਖਿਆ ਸੀ, ਉਨ੍ਹਾਂ ਵਿੱਚ ਦਿੱਲੀ, ਕੇਰਲ, ਮਹਾਰਾਸ਼ਟਰ, ਤਾਮਿਲਨਾਡੂ, ਕਰਨਾਟਕ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਦੇ ਨਾਂ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: