SCC demands report : ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਨਜ਼ਦੀਕ ਪਿੰਡ ਜਲਾਲਪੁਰ ਵਿਚ ਇਕ 6 ਸਾਲਾ ਬੱਚੀ ਨਾਲ ਜਬਰ-ਜ਼ਨਾਹ ਦੀ ਘਟਨਾ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਹੁਸ਼ਿਆਰਪੁਰ ਤੋਂ ਰਿਪੋਰਟ ਤਲਬ ਕੀਤੀ ਹੈ, ਉਧਰ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਨੌਜਵਾਨ ਅਤੇ ਉਸ ਦੇ ਦਾਦੇ ਨੂੰ ਅੱਜ ਟਾਂਡਾ ਉੜਮੁੜ ਦੇ ਹਸਪਤਾਲ ਲਿਜਾਣ ਵੇਲੇ ਭੜਕੇ ਹੋਏ ਲੋਕਾਂ ਵੱਲੋਂ ਹਸਪਤਾਲ ਨੂੰ ਘੇਰ ਕੇ ਦੋਸ਼ੀਆਂ ਨੂੰ ਉਨ੍ਹਾਂ ਦੇ ਹਵਾਲੇ ਕੀਤੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਲੋਕਾਂ ਨੂੰ ਜਿਵੇਂ ਹੀ ਪਤਾ ਲੱਗਾ ਕਿ ਇਨ੍ਹਾਂ ਦਾਦੇ-ਪੋਤਰੇ ਨੂੰ ਪੁਲਿਸ ਵੱਲੋਂ ਟਾਂਡਾ ਉੜਮੁੜ ਦੇ ਕਮਿਊਨਿਟੀ ਸੈਂਟਰ ਵਿੱਚ ਮੈਡੀਕਲ ਲਈ ਲਿਆਂਦਾ ਜਾ ਰਿਹਾ ਹੈ ਤਾਂ ਵੱਡੀ ਗਿਣਤੀ ਵਿੱਚ ਲੋਕ ਕਮਿਊਨਿਟੀ ਸੈਂਟਰ ਦੇ ਬਾਹਰ ਇਕੱਠੇ ਹੋ ਗਏ ਅਤੇ ਦੋਸ਼ੀਆਂ ਖਿਲਾਫ਼ ਨਾਅਰੇਬਾਜ਼ੀ ਕਰਨ ਲੱਗੇ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾਵੇ ਤਾਂ ਜੋ ਉਹ ਖੁਦ ਇਨ੍ਹਾਂ ਨੂੰ ਸਜ਼ਾ ਦੇਣ। ਲੋਕਾਂ ਦੀ ਭੀੜ ਇੰਨੀ ਕੁ ਭੜਕੇ ਹੋਏ ਸਨ ਕਿ ਹਮਲੇ ਕਰਕੇ ਕਮਿਊਨਿਟੀ ਸੈਂਟਰ ਦੇ ਕੁਝ ਸ਼ੀਸ਼ੇ ਵੀ ਟੁੱਟ ਗਏ। ਪੁਲਿਸ ਵੱਲੋਂ ਕਮਿਊਨਿਟੀ ਸੈਂਟਰ ਦੇ ਬਾਹਰ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ।
ਉਥੇ ਹੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਦੇ ਇਸ ਮਾਮਲੇ ਦੇ ਧਿਆਨ ਵਿੱਚ ਆਉਂਦਿਆਂ ਹੀ ਉਨ੍ਹਾਂ ਨੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਹੁਸ਼ਿਆਰਪੁਰ ਤੋਂ ਰਿਪੋਰਟ 2 6 ਅਕਤੂਬਰ 2020 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਸ ਦੇ ਕਮਿਸ਼ਨ ਦੇ ਮੈਂਬਰ ਪ੍ਰਭਦਿਆਲ ਰਾਮਪੁਰ ਨੂੰ ਮਿਤੀ 23 ਅਕਤੂਬਰ 2020 ਨੂੰ ਪੀੜਤ ਨਾਲ ਮਿਲ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਦੱਸਣਯੋਗ ਹੈ ਕਿ 21 ਅਕਤਬੂਰ ਨੂੰ 19 ਸਾਲਾ ਦੋਸ਼ੀ ਸੁਰਪ੍ਰੀਤ ਸਿੰਘ ਨੇ ਛੇ ਸਾਲਾ ਬੱਚੀ ਨਾਲ ਜਬਰ- ਜਨਾਹ ਕਰਕੇ ਉਸ ਨੂੰ ਜ਼ਿੰਦਾ ਸਾੜ ਦਿੱਤਾ ਸੀ। ਉਸ ਤੋਂ ਬਾਅਦ ਉਸ ਦੀ ਅੱਧਸੜੀ ਲਾਸ਼ ਨੂੰ ਬੋਰੀ ਨਾਲ ਢਕ ਕੇ ਹਵੇਲੀ (ਪਸ਼ੂਆਂ ਨੂੰ ਬੰਨ੍ਹਣ ਵਾਲੀ ਥਾਂ) ਵਿਚ ਲੁਕੋ ਕੇ ਰੱਖਿਆ, ਜਿਸ ਦਾ ਪਤਾ ਲੱਗਣ ਤੋਂ ਬਾਅਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ।