Scholarship sought by : ਹਰਸਿਮਰਤ ਕੌਰ ਬਾਦਲ ਨੇ ਅੱਜ ਗਿਆਨ ਸਾਗਰ ਮੈਡੀਕਲ ਕਾਲਜ ਬਨੂੜ ਵਿਖੇ ਪੇਸ਼ ਆ ਰਹੀਆਂ ਸਮੱਸਿਆਵਾਂ ਸਬੰਧੀ ਕੇਂਦਰ ਤੇ ਸੂਬਾ ਸਰਕਾਰ ਨੂੰ ਦਖਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮੈਡੀਕਲ ਕਾਲਜ ਦੇ ਇੰਟਰਨ ਕੰਮ ਲਈ ਵਜੀਫਾ ਦੇਣ ਦੀ ਵੀ ਮੰਗ ਕੀਤੀ। ਹਰਸਿਮਰਤ ਕੌਰ ਬਾਦਲ ਨੇ ਕਾਲਜ ਵਿਖੇ ਪੇਸ਼ ਆ ਰਹੀਆਂ ਸਮਸਿਆਵਾਂ ਬਾਰੇ ਕੇਂਦਰੀ ਸਿਹਤ ਮੰਤਰੀ ਤੇ ਉੱਚ ਪੱਧਰੀ ਕਮੇਟੀ ਦੇ ਸਕੱਤਰ ਨੂੰ ਚਿੱਠੀ ਰਾਹੀਂ ਜਾਣੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਕਾਲਜ ਵਿਖੇ ਇੰਟਰਨ ਕੰਮ ਕਰਨ ਲਈ ਵਜੀਫੇ ਦੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਤੋਂ ਜਲਦ ਗਿਆਨ ਸਾਗਰ ਮੈਡੀਕਲ ਕਾਲਜ ਬਨੂੜ ਵਿਖੇ ਵਜੀਫੇ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਇਹ ਆਪਣਾ ਕੰਮ ਸੁਚੱਜੇ ਤਰੀਕੇ ਨਾਲ ਕਰ ਸਕਣ।
ਕੇਂਦਰੀ ਸਿਹਤ ਮੰਤਰੀ ਨੂੰ ਲਿਖੀ ਚਿੱਠੀ ਦੀ ਇਕ ਕਾਪੀ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓ. ਪੀ. ਸੋਨੀ ਨੂੰ ਵੀ ਭੇਜੀ ਗਈ ਹੈ ਤਾਂ ਜੋ ਉਨ੍ਹਾਂ ਨੂੰ ਵੀ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮੁਸ਼ਕਿਲ ਦੀ ਘੜੀ ਵਿਚ ਜਿਹੜਾ ਵਿਭਾਗ ਸੂਬੇ ਦੀ ਸਭ ਤੋਂ ਵਧ ਮਦਦ ਕਰ ਰਿਹਾ ਹੈ, ਉਥੇ ਸਹੂਲਤਾਂ ਦੀ ਘਾਟ ਹੋਣਾ ਸੱਚਮੁੱਚ ਮੰਦਭਾਗਾ ਹੈ। ਇਸ ਤਰ੍ਹਾਂ ਉਹ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਤੁਰੰਤ ਇਨ੍ਹਾਂ ਸਮੱਸਿਆਵਾਂ ਦਾ ਹੱਲ ਲੱਭਣਾ ਚਾਹੀਦਾ ਹੈ ਤੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਡੀਕਲ ਇੰਟਰਨਾਂ ਲਈ ਗਿਆਨ ਸਾਗਰ ਮੈਡੀਕਲ ਕਾਲਜ ਨੂੰ 15000 ਰੁਪਏ ਪ੍ਰਤੀ ਮਹੀਨਾ ਵਜੀਫਾ ਦਿੱਤਾ ਜਾਵੇ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਮੈਡੀਕਲ ਕਾਲਜ ਗੁਆਂਢੀ ਰਾਜਾਂ ਤੋਂ ਕੇਂਦਰੀ ਸੰਸਥਾਵਾਂ ਦੇ ਮੁਕਾਬਲੇ ਬਹੁਤ ਵਧ ਫੀਸਾਂ ਲਈਆਂ ਜਾ ਰਹੀਆਂ ਹਨ ਪਰ ਜਦੋਂ ਆਪਣੇ ਸੂਬੇ ਨੂੰ ਵਜੀਫੇ ਦੇਣ ਦੀ ਗੱਲ ਆਉਂਦੀ ਹੈ ਤਾਂ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜਾਂ ਖਿਲਾਫ ਹੋਣ ਵਾਲੇ ਇਸ ਵਿਤਕਰੇ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।