ਤਰਨਤਾਰਨ ਦੇ ਪਿੰਡ ਉਦੋਂ ਦੀ ਚੇਲਾ ਕਲੋਨੀ ‘ਚ ਖੇਤਾਂ ‘ਚ 28 ਬੱਚਿਆਂ ਨਾਲ ਭਰੀ ਬੱਸ ਪਲਟ ਗਈ। ਘਟਨਾ ‘ਚ ਬੱਸ ਡਰਾਈਵਰ ਦੇ ਹੱਥ ‘ਤੇ ਸੱਟ ਲੱਗ ਗਈ। ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਇਸ ਦੇ ਨਾਲ ਹੀ ਡਰਾਈਵਰ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਗ਼ਨੀਮਤ ਰਹੀ ਕਿ ਹਾਦਸੇ ‘ਚ ਕਿਸੇ ਵੀ ਬੱਚੇ ਨੂੰ ਸੱਟ ਨਹੀਂ ਲੱਗੀ।
ਇਹ ਵੀ ਪੜ੍ਹੋ : ਮਿਜ਼ੋਰਮ ‘ਚ ਨਿਰਮਾਣ ਅਧੀਨ ਰੇਲਵੇ ਪੁਲ ਡਿੱਗਿਆ, 17 ਦੀ ਮੌ.ਤ, ਕਈ ਲੋਕ ਮਲਬੇ ਹੇਠਾਂ ਦੱਬੇ
ਪੀੜਤ ਦਲਬੀਰ ਸਿੰਘ ਨੇ ਦੱਸਿਆ ਕਿ ਇਸ ਬੱਸ ਵਿੱਚ ਉਸ ਦੇ ਬੱਚੇ ਵੀ ਸਵਾਰ ਸਨ। ਘਟਨਾ ਦਾ ਪਤਾ ਲੱਗਦਿਆਂ ਹੀ ਉਹ ਤੁਰੰਤ ਮੌਕੇ ‘ਤੇ ਪਹੁੰਚ ਗਏ। ਦਲਬੀਰ ਸਿੰਘ ਨੇ ਦੱਸਿਆ- ਇਹ ਬੱਸ ਸ਼ਹੀਦ ਭਗਤ ਸਿੰਘ ਪਬਲਿਕ ਸਕੂਲ (ਭਿਖੀਵਿੰਡ) ਦੀ ਸੀ। ਹਾਦਸੇ ਤੋਂ ਬਾਅਦ 28 ਬੱਚਿਆਂ ਨੂੰ ਮੌਕੇ ਤੋਂ ਬਚਾ ਲਿਆ ਗਿਆ ਅਤੇ ਹੋਰ ਵਾਹਨਾਂ ਰਾਹੀਂ ਘਰ ਪਹੁੰਚਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -: