ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਹੁਣ ਸਕੂਲ ਲੀਵਿੰਗ ਸਰਟੀਫਿਕੇਟ ਲੈਣਾ ਜ਼ਰੂਰੀ ਹੋਵੇਗਾ। ਹਾਈ ਕੋਰਟ ਨੇ ਇਸ ਸਬੰਧ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ।
ਜਸਟਿਸ ਸੁਧੀਰ ਮਿੱਤਲ ਨੇ 8 ਸਤੰਬਰ 2020 ਅਤੇ 20 ਅਪ੍ਰੈਲ 2021 ਨੂੰ ਜਾਰੀ ਕੀਤੇ ਗਏ ਸਿੱਖਿਆ ਬੋਰਡ ਦੇ ਹੁਕਮਾਂ ‘ਤੇ ਰੋਕ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ‘ਤੇ 9 ਜੁਲਾਈ ਲਈ ਅਗਲੀ ਸੁਣਵਾਈ ਤੈਅ ਕੀਤੀ ਗਈ ਹੈ।
ਮਾਨਤਾ ਪ੍ਰਾਪਤ ਐਫੀਲੀਏਟਡ ਸਕੂਲ ਐਸੋਸੀਏਸ਼ਨ ਦੁਆਰਾ ਇੱਕ ਪਟੀਸ਼ਨ ਦਾਖਲ ਕੀਤੀ ਗਈ ਸੀ ਜਿਸ ਵਿੱਚ ਬੋਰਡ ਦੇ 8 ਸਤੰਬਰ, 2020 ਦੇ ਫੈਸਲੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਵਿਦਿਆਰਥੀਆਂ ਨੂੰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਦਾਖਲੇ ਲਈ ਟਰਾਂਸਫਰ ਸਰਟੀਫਿਕੇਟ ਦੀ ਜ਼ਰੂਰਤ ਨਹੀਂ ਪਵੇਗੀ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ‘ਕਾਲਾ ਦਿਵਸ’ ਮਨਾ ਰਹੇ 300 ਕਿਸਾਨਾਂ ‘ਤੇ ਪੁਲਿਸ ਨੇ ਕੀਤੀ FIR, ਜਾਣੋ ਕੀ ਹੈ ਕਾਰਨ
ਇਸ ਸਬੰਧ ਵਿੱਚ 20 ਅਪ੍ਰੈਲ ਨੂੰ ਬੋਰਡ ਨੇ ਸਰਕਾਰੀ ਸਕੂਲਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਿਨਾਂ ਟਰਾਂਸਫਰ ਸਰਟੀਫਿਕੇਟ ਜਾਂ ਸਕੂਲ ਲੀਵਿੰਗ ਸਰਟੀਫਿਕੇਟ ਦੇ ਵਿਦਿਆਰਥੀਆਂ ਨੂੰ ਦਾਖਲ ਕਰਨ।