ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 117 ਸਕੂਲਾਂ ਵਿੱਚੋਂ ਪਹਿਲੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ। ਇਹ ਉਦਘਾਟਨੀ ਸਮਾਰੋਹ ISB ਮੋਹਾਲੀ ਵਿਖੇ ਹੋਵੇਗਾ। ਇਸ ਸਬੰਧੀ ਮੁੱਖ ਮੰਤਰੀ ਨੇ ਇੱਕ ਟਵੀਟ ਰਾਹੀਂ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਇਸ ਨਵੀਂ ਸ਼ੁਰੂਆਤ ਦੀ ਜਾਣਕਾਰੀ ਦਿੱਤੀ। CM ਮਾਨ ਨੇ ਪਹਿਲੇ ਸਕੂਲ ਆਫ ਐਮੀਨੈਂਸ ਲਈ ਲੋਕਾਂ ਨੂੰ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਮਾਨ ਨੇ ਇਸ ਨੂੰ ਪੰਜਾਬ ਲਈ ਇਤਿਹਾਸਕ ਦਿਨ ਦੱਸਿਆ ਹੈ। ਉਦਘਾਟਨੀ ਸਮਾਰੋਹ ਦੁਪਹਿਰ 12 ਵਜੇ ‘ਤੋਂ ਸ਼ੁਰੂ ਹੋ ਗਿਆ ਹੈ। ਸੂਬਾ ਸਰਕਾਰ ਅਨੁਸਾਰ ਦਿੱਲੀ ਦੀ ਤਰਜ਼ ‘ਤੇ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵੀ ਵਿਸ਼ਵ ਪੱਧਰ ‘ਤੇ ਮਾਨਤਾ ਮਿਲੇਗੀ। ਇਸ ਬਾਰੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪੰਜਾਬ ਸਰਕਾਰ ਨੂੰ ਇਸ ਪ੍ਰਾਪਤੀ ‘ਤੇ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ: ਹੌਜ਼ਰੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
ਪੰਜਾਬ ਦੇ ਅਧਿਆਪਕਾਂ ਨੂੰ ਸਕੂਲੀ ਸਿੱਖਿਆ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੇ ਕੰਮਾਂ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜਿਸ ਕਾਰਨ ਉਹ ਬੱਚਿਆਂ ਨੂੰ ਪੜ੍ਹਾਉਣ ਲਈ ਪੂਰਾ ਸਮਾਂ ਨਹੀਂ ਦੇ ਸਕੇ। ਪਰ ਪਿਛਲੇ ਦਿਨੀਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਅਧਿਆਪਕਾਂ ਨੂੰ ਹੋਰ ਕੰਮ ਛੱਡ ਕੇ ਸਕੂਲਾਂ ਵਿੱਚ ਵਾਪਸ ਬੁਲਾ ਲਿਆ ਸੀ। ਹੁਣ ਉਹ ਸਿਰਫ਼ ਬੱਚਿਆਂ ਨੂੰ ਵਧੀਆ ਸਿੱਖਿਆ ਦੇਣ ਵਿੱਚ ਲੱਗੇ ਹੋਏ ਹਨ। ਇਸ ਤੋਂ ਇਲਾਵਾ ਰਾਜ ਸਰਕਾਰ ਵੱਲੋਂ ਸਕੂਲਾਂ ਦੀਆਂ ਇਮਾਰਤਾਂ ਦੀ ਕਾਇਆ ਕਲਪ ਵੀ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: