ਜਲੰਧਰ ਅਤੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲ ਅੱਜ ਬੰਦ ਰਹਿਣਗੇ। ਡੀਸੀ ਜਲੰਧਰ ਵੱਲੋਂ ਹੁਕਮ ਦਿੱਤੇ ਗਏ ਹਨ ਕਿ ਸ਼ਾਹਕੋਟ ਦੇ ਬਲਾਕ ਲੋਹੀਆਂ ਦੇ 15 ਸਕੂਲ, ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੈਂਪ ਲਗਾਏ ਗਏ ਹਨ, ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਸਕੂਲਾਂ ਵਿੱਚ ਉਨ੍ਹਾਂ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ।
ਹੜ੍ਹਾਂ ਕਾਰਨ ਪੰਜਾਬ ਦੇ ਜਿਲ੍ਹਾ ਮੋਗਾ ਅਤੇ ਫਾਜ਼ਿਲਕਾ ਪ੍ਰਾਸ਼ਸਨ ਨੇ ਕੁਝ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਹਲਾਂਕਿ ਬਾਕੀ ਸੂਬੇ ਵਿੱਚ ਸਕੂਲ ਅੱਜ ਤੋਂ ਖੁੱਲ੍ਹਣ ਜਾ ਰਹੇ ਹਨ। ਲੋਹੀਆਂ ਬਲਾਕ ਵਿੱਚ ਹੜ੍ਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਹੜ੍ਹ ਕਾਰਨ ਉਨ੍ਹਾਂ ਨੂੰ ਆਪਣੇ ਘਰ ਛੱਡਣੇ ਪਏ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਬਾਰਡਰ ‘ਤੇ ਮਿਲਿਆ ਪਾਕਿਸਤਾਨੀ ਡਰੋਨ, BSF ਨੇ ਚਲਾਇਆ ਸਰਚ ਆਪਰੇਸ਼ਨ
ਬੇਸ਼ੱਕ ਸਤਲੁਜ ਵਿੱਚ ਪਾਣੀ ਦਾ ਪੱਧਰ ਹੇਠਾਂ ਆਇਆ ਹੈ ਪਰ ਹੜ੍ਹਾਂ ਦਾ ਖ਼ਤਰਾ ਹਾਲੇ ਟਲਿਆ ਨਹੀਂ ਹੈ। ਪੰਜਾਬ ਸਮੇਤ ਗੁਆਂਢੀ ਰਾਜ ਹਿਮਾਚਲ ਵਿੱਚ ਹਾਲੇ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਇਸ ਲਈ ਪ੍ਰਸ਼ਾਸਨ ਨੇ ਸਾਵਧਾਨੀ ਦੇ ਤੌਰ ‘ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਕੂਲਾਂ ਨੂੰ ਫਿਲਹਾਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: