ਪੰਜਾਬ ਦੇ ਸਕੂਲਾਂ ਵਿਚ ਬੱਚਿਆਂ ਦੀਆਂ ਮੌਜਾਂ ਲੱਗ ਗਈਆਂ ਹਨ। ਬੱਚਿਆਂ ਦੀਆਂ ਛੁੱਟੀਆਂ ਵਿਚ ਵਾਧਾ ਕੀਤਾ ਗਿਆ ਹੈ। ਵਧਦੀ ਸਰਦੀ ਦੇ ਕਾਰਨ ਹੁਣ ਸਾਰੇ ਸਕੂਲਾਂ ਵਿਚ ਛੁੱਟੀਆਂ ਵਧ ਗਈਆਂ ਹਨ। ਹੁਣ ਸਾਰੇ ਪ੍ਰਾਈਵੇਟ ਤੇ ਸਰਕਾਰੀ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਇਹ ਐਲਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਕੀਤਾ ਗਿਆ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਲਿਖਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿਚ ਲਗਾਤਾਰ ਵਧ ਰਹੇ ਕੋਹਰੇ ਨੂੰ ਦੇਖਦੇ ਹੋਏ ਬੱਚਿਆਂ ਦੇ ਸਟਾਫ ਦੀ ਸਿਹਤ ਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ 7 ਜਨਵਰੀ ਤੱਕ ਬੰਦ ਰਹਿਣਗੇ ਤੇ 8 ਜਨਵਰੀ ਨੂੰ ਆਮ ਵਾਂਗ ਸਕੂਲ ਖੁੱਲ੍ਹਣਗੇ। 
ਦੱਸ ਦੇਈਏ ਕਿ ਪੰਜਾਬ ਵਿਚ ਇਸ ਸਮੇਂ 19 ਹਜ਼ਾਰ ਤੋਂ ਵਧ ਸਰਕਾਰੀ ਸਕੂਲ ਹਨ ਜਿਨ੍ਹਾਂ ਵਿਚ 35 ਲੱਖ ਤੋਂ ਜ਼ਿਆਦਾ ਵਿਦਿਆਰਥੀ ਪੜ੍ਹਾਈ ਕਰ ਰਹੇ ਹਨ। ਮੌਸਮ ਵਿਭਾਗ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ 1 ਜਨਵਰੀ ਤੋਂ ਠੰਡ ਵਧੇਗੀ। ਅਜਿਹੇ ਵਿਚ ਛੁੱਟੀਆਂ ਵਿਚ ਵਾਧਾ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























