ਫਿਰੋਜ਼ਪੁਰ ਦੇ ਕੁਝ ਪਿੰਡ ਹੜ੍ਹ ਨਾਲ ਪ੍ਰਵਭਾਵਿਤ ਹੋਏ ਹਨ ਤੇ ਇਥੇ ਸਕੂਲਾਂ ਵਿਚ ਤੇ ਸਕੂਲ ਪਹੁੰਚਣ ਦੇ ਰਸਤੇ ਵਿਚ ਪਾਣੀ ਭਰ ਗਿਆ ਹੈ ਜਿਸ ਕਾਰਨ ਵਿਦਿਆਰਥੀਆਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ. ਸਿ.) ਅਤੇ (ਸੈ.ਸੀ.) ਫਿਰੋਜ਼ਪੁਰ ਦੀ ਪ੍ਰਤੀ ਬੇਨਤੀ ਨੂੰ ਮੁੱਖ ਰੱਖਦੇ ਹੋਏ ਮਿਤੀ 25-07-2023 ਤੋਂ 29-07-2023 ਤੱਕ ਕਈ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ।
ਜਿਹੜੇ ਸਕੂਲਾਂ ਵਿਚ ਛੁੱਟੀਆਂ 29 ਜੁਲਾਈ ਤੱਕ ਵਧਾਈਆਂ ਗਈਆਂ ਹਨ ਉਨ੍ਹਾਂ ਵਿਚ ਸਰਕਾਰੀ ਮਿਡਲ ਸਕੂਲ ਆਲੇ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ਘਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌ ਬਹਿਰਾਮ ਸ਼ੇਰ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਧੀਰਾ ਘਾਰਾ, ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲਾ ਲਵੇਰਾ, ਸਰਕਾਰੀ ਪ੍ਰਾਇਮਰੀ ਸਕੂਲ ਕਾਲੇ ਕੇ ਹਿਠਾੜ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਬੰਡਾਲਾ ਸ਼ਾਮਲ ਹਨ।
ਇਹ ਵੀ ਪੜ੍ਹੋ : ਅਮਲੋਹ ਬਲਾਕ ਦੇ ਕਾਂਗਰਸੀ ਸਰਪੰਚ ‘ਤੇ ਡਿੱਗੀ ਗਾਜ਼! 4 ਲੱਖ ਗਬਨ ਕਰਨ ਦੇ ਦੋਸ਼ ‘ਚ ਹੋਇਆ ਸਸਪੈਂਡ
ਇਸੇ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ -ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ 1973 ਦੀ ਧਾਰਾ 144 ਦਾ ਇਸਤੇਮਾਲ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੋਂ ਪ੍ਰਾਪਤ ਰਿਪੋਰਟ ਮੁਤਾਬਕ ਜ਼ਿਲ੍ਹਾ ਕਪੂਰਥਲਾ ਦੇ ਬਲਾਕ ਸੁਲਤਾਨਪੁਰ ਲੋਧੀ ਵਿਚ ਹੜ੍ਹ ਪ੍ਰਭਾਵਿਤ ਖੇਤਰ ਦੇ 2 ਸਕੂਲ ਜਿਨ੍ਹਾਂ ਵਿਚ ਸਰਕਾਰੀ ਮਿਡਲ ਸਕੂਲ ਮੰਡ ਇੰਦਰਪੁਰ ਤੇ ਸਰਕਾਰੀ ਪ੍ਰਾਇਮਰੀ ਸਕੂਲ ਮੰਡ ਇੰਦਰਪੁਰ ਸ਼ਾਮਲ ਹੈ, ਨੂੰ 26 ਜੁਲਾਈ ਤੋਂ 29 ਜੁਲਾਈ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਸਕੂਲਾਂ ਦਾ ਸਟਾਫ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ਾਹਵਾਲਾ ਅੰਦਰਿਸਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਵਾਲਾ ਅੰਦਰਿਸਾ ਵਿਚ ਹਾਜ਼ਰ ਰਹੇਗਾ।
ਵੀਡੀਓ ਲਈ ਕਲਿੱਕ ਕਰੋ -: