ਫਤਿਹਗੜ੍ਹ ਸਾਹਿਬ ਵਿਚ ਤਾਇਨਾਤ ਬਾਲ ਵਿਕਾਸ ਪਰਿਯੋਜਨਾ ਅਧਇਕਾਰੀ (ਸੀਡੀਪੀਓ) ਅੰਜੂ ਭੰਡਾਰੀ ਤੇ ਉਸ ਦੇ ਚਪੜਾਸੀ ਬਲਿਹਾਰ ਸਿੰਘ ਨੂੰ ਪੰਜਾਬ ਵਿਜੀਲੈਂਸ ਨੇ 20000 ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਐੱਸਡੀਪੀਓ ਤੇ ਉਸ ਦੇ ਚਪੜਾਸੀ ਨੂੰ ਫਤਿਹਗੜ੍ਹ ਸਾਹਿਬ ਜਿਲ੍ਹੇ ਦੇ ਪਿੰਡ ਰਯੌਣਾ ਨੀਵਾਂ ਵਾਸੀ ਮਮਤਾ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਨਾਲ ਸੰਪਰਕ ਕੀਤਾ ਸੀ ਤੇ ਦੋਸ਼ ਲਗਾਇਆ ਸੀ ਕਿ ਉਪਰੋਕਤ ਦੋ ਮੁਲਾਜਮਾਂ ਨੇ ਉਨ੍ਹਾਂ ਨੂੰ ਆਂਗਣਵਾੜੀ ਸਹਾਇਕਾ ਦੇ ਖਾਲੀ ਅਹੁਦੇ ‘ਤੇ ਨਿਯੁਕਤ ਕਨਰ ਲਈ 35000 ਦੀ ਰਿਸ਼ਵਤ ਮੰਗੀ ਸੀ ਜਿਸ ਲਈ ਉਨ੍ਹਾਂ ਨੇ ਪਹਿਲਾਂ ਹੀ ਅਪਲਾਈ ਕੀਤਾ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਵਿਜੀਲੈਂਸ ਦੀ ਇਕ ਟੀਮ ਨੇ ਜਾਲ ਵਿਛਾਇਆ ਤੇ ਸ਼ਿਕਾਇਤ ਕਰਤਾ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 20,000 ਦੀ ਰਿਸ਼ਵਤ ਲੈਂਦੇ ਦੋਵੇਂ ਮੁਲਜ਼ਮਾਂ ਨੂੰ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਦੋਵੇਂ ਮੁਲਜਮਾਂ ਖਿਲਾਫ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਨਿਯਮ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: