ਚੰਡੀਗੜ੍ਹ: ਸੂਬੇ ਦੇ ਮਸ਼ਹੂਰ ਹਜ਼ਾਰਾਂ ਕਰੋੜੀ ਡਰੱਗ ਮਾਮਲੇ ‘ਚ ਅੱਜ ਇਕ ਵਾਰ ਫਿਰ ਪੰਜਾਬ-ਹਰਿਆਣਾ ਹਾਈਕੋਰਟ ‘ਚ ਅਹਿਮ ਸੁਣਵਾਈ ਹੋਵੇਗੀ। ਇਹ ਸੁਣਵਾਈ STF ਦੀ ਸੀਲਬੰਦ ਰਿਪੋਰਟ ਨੂੰ ਖੋਲ੍ਹਣ ਲਈ ਦਾਇਰ ਪਟੀਸ਼ਨ ‘ਤੇ ਹੋਵੇਗੀ।
ਐਸਆਈਟੀ ਨੇ ਮਈ 2018 ਵਿੱਚ ਮੋਗਾ ਦੇ ਉਸ ਵੇਲੇ ਦੇ ਐਸਐਸਪੀ ਰਾਜਜੀਤ ਸਿੰਘ, ਇੰਸਪੈਕਟਰ ਇੰਦਰਜੀਤ ਸਿੰਘ ਅਤੇ ਡਰੱਗ ਮਾਮਲੇ ਵਿੱਚ ਫਸੇ ਹੋਰ ਅਧਿਕਾਰੀਆਂ ਵਿਰੁੱਧ ਹਾਈ ਕੋਰਟ ਨੂੰ ਸੀਲਬੰਦ ਰਿਪੋਰਟ ਸੌਂਪੀ ਸੀ (ਉਹ ਰਿਪੋਰਟ ਇੱਕ ਹੋਰ ਰਿਪੋਰਟ ਦੇ ਨਾਲ ਪੇਸ਼ ਕੀਤੀ ਗਈ ਸੀ)। ਹੁਣ ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਇਨ੍ਹਾਂ ਰਿਪੋਰਟਾਂ ਨੂੰ ਖੋਲ੍ਹਣ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ-:
Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe
ਸਰਕਾਰ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਕਿ ਅਦਾਲਤ ਦੇ ਹੁਕਮਾਂ ’ਤੇ ਡੀਜੀਪੀ ਸਿਧਾਰਥ ਚਟੋਪਾਧਿਆਏ ਦੀ ਐਸਆਈਟੀ ਨੇ ਜਾਂਚ ਕਰਕੇ ਇਹ ਰਿਪੋਰਟ ਸੌਂਪੀ ਸੀ। ਇਸ ਰਿਪੋਰਟ ਨੂੰ ਹੁਣ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸਰਕਾਰ ਅਗਲੀ ਕਾਰਵਾਈ ਕਰ ਸਕੇ।
ਇਹ ਵੀ ਪੜ੍ਹੋ : ਭਲਕੇ ਕੈਪਟਨ ਕਰਨਗੇ ਵੱਡਾ ਸਿਆਸੀ ਧਮਾਕਾ, ਸੱਦੀ ਪ੍ਰੈੱਸ ਕਾਨਫਰੰਸ
ਦੱਸ ਦੇਈਏ ਕਿ ਮਈ 2018 ਵਿੱਚ ਐਸਟੀਐਫ ਨੇ ਅਦਾਲਤ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਸੀ। ਉਸ ਰਿਪੋਰਟ ‘ਤੇ ਈਡੀ ਨੇ ਵੀ ਜਾਂਚ ਕਰਕੇ ਆਪਣੀ ਸੀਲਬੰਦ ਰਿਪੋਰਟ ਅਦਾਲਤ ਨੂੰ ਸੌਂਪ ਦਿੱਤੀ ਹੈ, ਐਡਵੋਕੇਟ ਨਵਕਿਰਨ ਸਿੰਘ ਪਹਿਲਾਂ ਹੀ ਉਨ੍ਹਾਂ ਰਿਪੋਰਟਾਂ ਨੂੰ ਖੋਲ੍ਹਣ ਦੀ ਮੰਗ ਕਰ ਚੁੱਕੇ ਹਨ।