ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ, ਉਥੇ ਹੀ ਸੂਬੇ ਵਿੱਚ ਮੌਤਾਂ ਦੀ ਦਰ ਵੀ ਕਾਫੀ ਘੱਟ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 200 ਮਾਮਲੇ ਦਰਜ ਕੀਤੇ ਗਏ, ਜਦਕਿ 10 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 390 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ ਜਲੰਧਰ ਵਿੱਚ ਇੱਕ ਮਰੀਜ਼ ਨੂੰ ਆਈਸੀਯੂ ਵਿੱਚ ਭਰਤੀ ਕੀਤਾ ਗਿਆ ਅਤੇ ਲੁਧਿਆਣਾ ‘ਚ ਇੱਕ ਨਵੇਂ ਮਰੀਜ਼ ਨੂੰ ਵੈਂਟੀਲੇਟਰ ‘ਤੇ ਰਖਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 596094 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 577256 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 2752 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 16086 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 1478 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 322 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 102 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਅਟਕਿਆ ਮਾਨਸੂਨ- ਬਰਸਾਤੀ ਮੌਸਮ ‘ਚ ਹੱਡ ਭੰਨਵੀਂ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਤਾਪਮਾਨ 44 ਡਿਗਰੀ ਤੋਂ ਪਾਰ