ਰਾਜੋਰੀ ਜ਼ਿਲ੍ਹੇ ਦੇ ਕੰਡੀ ਦੇ ਕੇਸਰੀ ਹਿੱਲ ਇਲਾਕੇ ‘ਚ ਚੱਲ ਰਹੇ ਸਰਚ ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ, ਜਦਕਿ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਸ ਦੇ ਨਾਲ ਹੀ ਅੱਤਵਾਦੀ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਉੱਤਰੀ ਕਮਾਂਡ ਦੇ ਮੁਖੀ ਉਪੇਂਦਰ ਦਿਵੇਦੀ ਮੌਕੇ ‘ਤੇ ਪਹੁੰਚ ਗਏ ਹਨ। ਉਹ ਪੂਰੇ ਆਪ੍ਰੇਸ਼ਨ ਦੀ ਕਮਾਂਡ ਸੰਭਾਲ ਰਿਹਾ ਹੈ।
ਇੱਕ ਅਧਿਕਾਰੀ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਕੋਲੋਂ ਇੱਕ ਏਕੇ 56, ਚਾਰ ਮੈਗਜ਼ੀਨ, ਏਕੇ 56 ਦੇ ਰਾਉਂਡ, ਇੱਕ ਪਿਸਤੌਲ, ਤਿੰਨ ਗ੍ਰਨੇਡ ਬਰਾਮਦ ਕੀਤੇ ਗਏ ਹਨ। ਉਸ ਦੀ ਪਛਾਣ ਕੀਤੀ ਜਾ ਰਹੀ ਹੈ। ਦੂਜੇ ਪਾਸੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਜੰਮੂ ਦੇ ਰਾਜੋਰੀ ਮੁਕਾਬਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਸਾਰਿਆਂ ਦੀਆਂ ਲਾਸ਼ਾਂ ਨੂੰ ਉਨ੍ਹਾਂ ਦੇ ਜੱਦੀ ਪਿੰਡ ਭੇਜ ਦਿੱਤਾ ਗਿਆ।
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਰਾਜੋਰੀ ਜ਼ਿਲੇ ਦੇ ਕੋਤਰੰਕਾ ਸਬ-ਡਿਵੀਜ਼ਨ ਦੇ ਕੇਸਰੀ ਹਿੱਲ ਇਲਾਕੇ ‘ਚ ਅੱਤਵਾਦੀਆਂ ਖਿਲਾਫ ਚਲਾਈ ਗਈ ਕਾਰਵਾਈ ‘ਚ 5 ਜਵਾਨ ਸ਼ਹੀਦ ਹੋ ਗਏ ਸਨ, ਜਦਕਿ ਇਕ ਮੇਜਰ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਸੀ। ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ‘ਤੇ ਇਲਾਕੇ ‘ਚ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਵੱਲੋਂ ਸੁੱਟੇ ਗਏ IED ਧਮਾਕੇ ‘ਚ ਫੌਜ ਨੂੰ ਵੱਡਾ ਨੁਕਸਾਨ ਹੋਇਆ ਹੈ।
ਅੱਤਵਾਦੀ ਸੰਗਠਨ ਪੀਪਲਜ਼ ਅਗੇਂਸਟ ਫਾਸ਼ੀਵਾਦੀ ਫਰੰਟ (PAFF) ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਦਰਅਸਲ, ਸੈਨਾ ਨੂੰ ਪੂਰੀ ਜਾਣਕਾਰੀ ਸੀ ਕਿ ਕੇਸਰੀ ਹਿੱਲ ਦੇ ਇਲਾਕੇ ‘ਚ ਕੁਝ ਅੱਤਵਾਦੀ ਲੁਕੇ ਹੋਏ ਹਨ, ਜਿਸ ‘ਤੇ ਫੌਜ ਦੇ ਜਵਾਨਾਂ ਨੇ ਬੁੱਧਵਾਰ 3 ਮਈ ਨੂੰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਸ਼ੁੱਕਰਵਾਰ ਸਵੇਰੇ 7:15 ਅਤੇ 7:30 ਦੇ ਵਿਚਕਾਰ ਜਦੋਂ ਫੌਜ ਦੇ ਜਵਾਨ ਅੱਤਵਾਦੀਆਂ ਨੂੰ ਫੜਨ ਲਈ ਕੇਸਰੀ ਹਿੱਲ ਖੇਤਰ ਵਿੱਚ ਪਹੁੰਚੇ ਤਾਂ ਇੱਕ ਕੁਦਰਤੀ ਗੁਫਾ ਵਿੱਚ ਪਹਿਲਾਂ ਤੋਂ ਲੁਕੇ ਹੋਏ ਅੱਤਵਾਦੀਆਂ ਨਾਲ ਮੁਕਾਬਲਾ ਸ਼ੁਰੂ ਹੋ ਗਿਆ।
ਇਹ ਵੀ ਪੜ੍ਹੋ : ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਡਾਇਮੰਡ ਲੀਗ ‘ਚ ਲਗਾਤਾਰ ਦੂਜਾ ਗੋਲਡ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ
ਇਸ ਦੌਰਾਨ ਅੱਤਵਾਦੀਆਂ ਵੱਲੋਂ ਲਾਇਆ ਗਿਆ IED ਫਟ ਗਿਆ। ਇਸ ਦੀ ਲਪੇਟ ‘ਚ ਆਉਣ ਕਾਰਨ ਦੋ ਜਵਾਨ ਮੌਕੇ ‘ਤੇ ਹੀ ਸ਼ਹੀਦ ਹੋ ਗਏ, ਜਦਕਿ ਚਾਰ ਹੋਰ ਜ਼ਖ਼ਮੀ ਜਵਾਨਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਤਿੰਨ ਹੋਰ ਜਵਾਨਾਂ ਨੇ ਦਮ ਤੋੜ ਦਿੱਤਾ। ਗੰਭੀਰ ਰੂਪ ਨਾਲ ਜ਼ਖਮੀ ਮੇਜਰ ਦਾ ਅਜੇ ਇਲਾਜ ਚੱਲ ਰਿਹਾ ਹੈ। ਸੂਤਰਾਂ ਮੁਤਾਬਕ ਅੱਤਵਾਦੀ ਉਕਤ ਇਲਾਕੇ ‘ਚ ਵੱਡੀਆਂ ਚੱਟਾਨਾਂ ਦੇ ਪਿੱਛੇ ਕੁਦਰਤੀ ਗੁਫਾ ‘ਚ ਲੁਕੇ ਹੋਏ ਹਨ ਅਤੇ ਹਮਲਾ ਕਰਕੇ ਫੌਜ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: