ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਵਨੀਗਾਮ ਪਾਈਨ ਕਰੀਰੀ ਇਲਾਕੇ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਅੱਤਵਾਦੀਆਂ ਕੋਲੋਂ 1 ਏਕੇ-47, 1 ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਮਾਰੇ ਗਏ ਦੋਵੇਂ ਅੱਤਵਾਦੀ ਲਸ਼ਕਰ ਸੰਗਠਨ ਨਾਲ ਜੁੜੇ ਹੋਏ ਸਨ। ਫਿਲਹਾਲ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਏਡੀਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਦੱਸਿਆ ਕਿ ਅੱਜ ਤੜਕੇ ਇਲਾਕੇ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਉਥੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਮਾਰੇ ਗਏ ਦੋਵੇਂ ਅੱਤਵਾਦੀ ਸਥਾਨਕ ਸਨ। ਇਨ੍ਹਾਂ ਦੀ ਪਛਾਣ ਸ਼ੋਪੀਆਂ ਜ਼ਿਲ੍ਹੇ ਦੇ ਸ਼ਾਕਿਰ ਮਜੀਦ ਨਜ਼ਰ ਅਤੇ ਹਨਾਨ ਅਹਿਮਦ ਸ਼ੇਹ ਵਜੋਂ ਹੋਈ ਹੈ। ਮਾਰੇ ਗਏ ਦੋਵੇਂ ਅੱਤਵਾਦੀ ਦੇ ਸਬੰਧ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਸਨ। ਦੋਵੇਂ ਮਾਰਚ 2023 ਵਿਚ ਇਸ ਸੰਗਠਨ ਵਿਚ ਸ਼ਾਮਲ ਹੋਏ ਸਨ।
ਇਹ ਵੀ ਪੜ੍ਹੋ : ਲੁਧਿਆਣਾ : ਪੁਲਿਸ ਨੇ 135 ਗ੍ਰਾਮ ਹੈਰੋਇਨ ਸਣੇ ਇੱਕ ਨਸ਼ਾ ਤਸਕਰ ਕੀਤਾ ਕਾਬੂ
ਕਸ਼ਮੀਰ ਜ਼ੋਨ ਪੁਲਿਸ ਨੇ ਟਵੀਟ ਕਰਕੇ ਕਿਹਾ ਕਿ ਇਹ ਪੁਲਿਸ ਅਤੇ ਫੌਜ ਦੀ ਸਾਂਝੀ ਕਾਰਵਾਈ ਸੀ। ਜਿਸ ਨੂੰ 29RR, ਕੇਂਦਰੀ ਰਿਜ਼ਰਵ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਚਲਾਇਆ ਜਾ ਰਿਹਾ ਸੀ। ਦੱਸ ਦੇਈਏ ਕਿ ਬੁੱਧਵਾਰ ਨੂੰ ਹੀ, ਜੰਮੂ-ਕਸ਼ਮੀਰ ਪੁਲਿਸ ਅਤੇ ਫੌਜ ਨੇ ਇੱਕ ਸਾਂਝੇ ਆਪਰੇਸ਼ਨ ਦੌਰਾਨ ਮਾਛਿਲ ਸੈਕਟਰ ਵਿੱਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਇਸ ਆਪਰੇਸ਼ਨ ‘ਚ ਦੋ ਅੱਤਵਾਦੀ ਵੀ ਮਾਰੇ ਗਏ। ਅੱਤਵਾਦੀਆਂ ਨੇ ਕੰਟਰੋਲ ਰੇਖਾ ਦੇ ਨੇੜੇ ਤੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: