Seed scam: Demand letters : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਬੀਜ ਘਪਲੇ ਸਬੰਧੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਇਸ ਸਬੰਧੀ 28 ਮਈ ਨੂੰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਜਿਸ ਅਧੀਨ ਬੀਜ ਘਪਲੇ ਵਿਚ ਕਿਸਾਨਾਂ ਨੂੰ ਨਕਲੀ ਬੀਜ ਉੱਚ ਕੀਮਤਾਂ ‘ਤੇ ਭੇਜੇ ਗਏ ਸਨ। ਉਨ੍ਹਾਂ ਕਿਹਾ ਕਿ ਸਾਬਕਾ ਸੰਸਦ ਮੈਂਬਰਾਂ, ਵਿਧਾਇਕਾਂ ਤੇ ਹਲਕੇ ਦੇ ਨੁਮਾਇੰਦਿਆਂ ਸਮੇਤ ਸਾਰੇ ਪਾਰਟੀ ਆਗੂਆਂ ਵਲੋਂ ਇਹ ਮੰਗ ਪੱਤਰ ਡੀ. ਸੀ. ਨੂੰ ਸੌਂਪੇ ਜਾਣਗੇ।
ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਸ਼ਿਕਾਇਤ ਕੀਤੀ ਗਈ ਸੀ ਕਿ 11 ਮਈ ਨੂੰ ਕਿਸਾਨਾਂ ਨੂੰ ਨਕਲੀ ਬੀਜ ਵੇਚੇ ਗਏ ਸਨ ਜਿਸ ਕਰਕੇ ਉਨ੍ਹਾਂ ਨੇ FIR ਦਰਜ ਕਰਵਾਈ ਗਈ ਸੀ। ਪਰ ਉਨ੍ਹਾਂ ਵਿਰੁੱਧ ਕਾਰਵਾਈ ਦੀ ਬਜਾਏ ਕਾਂਗਰਸੀ ਆਗੂਆਂ ਵਲੋਂ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਕਲੀ ਬੀਜ ਸਪਲਾਈ ਕਰਨ ਵਾਲੀ ਕੰਪਨੀ ਕਰਨਾਲ ਐਗਰੀ ਸੀਡਜ਼ ਵਿਰੁੱਧ ਅਜੇ ਤਕ ਕੋਈ ਕਾਰਵਾਈ ਨਹੀਂ ਕੀਤੀ ਗਈ ਕਿਉਂਕਿ ਕਰਨਾਲ ਐਗਰੀ ਸੀਡਜ਼ ਦਾ ਮਾਲਕ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨੇੜਲੇ ਰਿਸ਼ਤੇਦਾਰ ਹੈ। ਕਿਸਾਨਾਂ ਦੇ ਹੋਰ ਰਹੇ ਲੱਖਾਂ ਦੇ ਨੁਕਸਾਨ ਨੂੰ ਅਣਦੇਖਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੀਆਂ ਸ਼ਿਕਾਇਤਾਂ ਸਰਕਾਰ ਸਾਹਮਣੇ ਰੱਖਣ ਤੇ ਨਾਲ ਹੀ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਵੀ ਮਿਲਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਵਧੀਆ ਕਿਸਮ ਦੇ ਬੀਜ ਉਪਲਬਧ ਕਰਵਾਏ ਜਾਣੇ ਚਾਹੀਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਬੀਜ ਘਪਲੇ ਸਬੰਧੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।