ਪੰਜਾਬ ਦੀ ਸਿਆਸਤ ਵਿਚ ਵੱਡਾ ਉਲਟਫੇਰ ਹੋਇਆ ਹੈ। ਮੋਗਾ ਵਿਚ ਕਾਂਗਰਸ ਦੇ ਨੇਤਾ ਤੇ ਨਗਰ ਨਿਗਮ ਵਿਚ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਤੇ ਡਿਪਟੀ ਮੇਅਰ ਅਸ਼ੋਕ ਧਮੀਜਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਦੋਵੇਂ ਨੇਤਾ ਮੋਗਾ ਵਿਚ ਪੰਜਾਬੀ ਗਾਇਕ ਦੇ ਪ੍ਰੋਗਰਾਮ ਵਿਚ ਪਹੁੰਚੇ ਸਨ ਜਿਥੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜੂਦਗੀ ਵਿਚ ਸਰਕਟ ਹਾਊਸ ਵਿਚ ‘ਆਪ’ ਵਿਚ ਸ਼ਾਮਲ ਹੋ ਗਏ।
ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਨੇ ਕਾਂਗਰਸ ਵਿਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ। ਨਗਰ ਨਿਗਮ ਹਾਊਸ ਦੀ ਬੈਠਕ ਤੋਂ ਪਹਿਲਾਂ ਦੋਵੇਂ ਸੀਨੀਅਰ ਨੇਤਾਵਾਂ ਦੇ ਸ਼ਾਮਲ ਹੋਣ ਨਾਲਕਈ ਚਰਚਾਵਾਂ ਨੂੰ ਹਵਾ ਮਿਲ ਰਹੀ ਹੈ। ਇਸ ਮੌਕੇ ‘ਤੇ ਕੌਂਸਲਰ ਤੇ ਐੱਚਐਂਡਸੀਸੀ ਦੇ ਮੈਂਬਰ ਪਾਇਲ ਗਰਗ ਦੇ ਪਤੀ ਗੌਰਵ ਗਰਗ ਵੀ ‘ਆਪ’ ਵਿਚ ਸ਼ਾਮਲ ਹੋ ਗਏ ਹਨ। ਖੁਦ ਗੌਰਵ ਨੇ ਮੰਤਰੀ ਨਾਲ ਪਹੁੰਚ ਕੇ ਆਪਣੀ ਪਤਨੀ ਵੱਲੋਂ ਖੁਦ ਹੀ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਤੇ ਹੁਸ਼ਿਆਰਪੁਰ ਦੇ ਮੇਅਰ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਠੀਕ 3 ਦਿਨ ਪਹਿਲਾਂ ਅੰਮ੍ਰਿਤਸਰ ਉਤਰੀ ਵਿਧਾਨ ਸਭਾ ਖੇਤਰ ਦੇ ਤਿੰਨ ਕੌਂਸਲਰ ਗੁਰਜੀਤ ਕੌਰ, ਮਨਦੀਪ ਆਹੂਜਾ ਤੇ ਪ੍ਰਿਯੰਕਾ ਸ਼ਰਮਾ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਇਹ ਤਿੰਨੋਂ ਕੌਂਸਲਰ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ਵਿਚ ਪਾਰਟੀ ਵਿਚ ਸ਼ਾਮਲ ਹੋਏ ਸਨ। ਜੇਕਰ ਇਸੇ ਤਰ੍ਹਾਂ ਆਗੂ ਕਾਂਗਰਸ ਛੱਡਦੇ ਰਹੇ ਤਾਂ ਆਉਣ ਵਾਲੇ ਦਿਨਾਂ ਵਿਚ ਪਾਰਟੀ ਨੂੰ ਕਾਫੀ ਨੁਕਸਾਨ ਹੋ ਸਕਦਾ ਹੈ।