Senior Journalist Davinderpal Singh : ਚੰਡੀਗੜ੍ਹ: ਪੰਜਾਬੀ ਨਿਊਜ਼ ਚੈਨਲ ਪੀਟੀਸੀ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਦੀ ਬੀਤੀ ਦੇਰ ਰਾਤ ਕੋਰੋਨਾ ਵਾਇਰਸ ਕਾਰਨ ਦਿਹਾਂਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਵਾਇਰਸ ਕਾਰਨ ਉਨ੍ਹਾਂ ਦੀ ਕਿਡਨੀ ਤੇ ਫੇਫੜਿਆਂ ਵਿਚ ਇਨਫੈਕਸ਼ਨ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਚੱਲ ਰਹੀ ਸੀ ਤੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਰਖਿਆ ਹੋਇਆ ਸੀ। ਦਵਿੰਦਰਪਾਲ ਸਿੰਘ ਦੀ ਮੌਤ ’ਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਕੈਬਨਿਟ ਹਰਸਿਰਮਤ ਕੌਰ ਬਾਦਲ ਨੇ ਦੁੱਖ ਪ੍ਰਗਟਾਇਆ ਹੈ।
ਸੁਖਬੀਰ ਬਾਦਲ ਟਵੀਟ ਕਰਕੇ ਦਵਿੰਦਰਪਾਲ ਸਿੰਘ ਦੀ ਮੌਤ ’ਤੇ ਦੁਖ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਦੀ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਹਰਸਿਮਰਤ ਕੌਰ ਬਾਦਲ ਨੇ ਵੀ ਪੱਤਰਕਾਰ ਦੀ ਮੌਤ ’ਤੇ ਅਫਸੋਸ ਜ਼ਾਹਿਰ ਕਰਦਿਆਂ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਲਈ ਹਮਦਰਦੀ ਪ੍ਰਗਟ ਕੀਤੀ ਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਦੱਸਣਯੋਗ ਹੈ ਕਿ ਦਵਿੰਦਰ ਪਾਲ ਸਿੰਘ ਪੀਟੀਸੀ ਨਿਊਜ਼ ਚੈਨਲ ਨਿਊਯਾਰਕ ਦੇ ਦਫਤਰ ‘ਚ ਸੇਵਾਵਾਂ ਨਿਭਾ ਰਹੇ ਸਨ। ਉਹ ਪੀਟੀਸੀ ਚੈਨਲ ਦੇ ਫਾਊਂਡਰ ਮੁਲਾਜ਼ਮ ਵੀ ਸਨ। ਪਿਛਲੇ ਇਕ ਸਾਲ ਤੋਂ ਉਹ ਭਾਰਤ ਵਿਚ ਹੀ ਸਨ। ਦਵਿੰਦਰਪਾਲ ਸਿੰਘ ਪਿਛਲੇ ਇੱਕ ਸਾਲ ਤੋਂ ਪੰਜਾਬ ‘ਚ ਹੀ ਸਨ ਤੇ ਮਹੀਨਾ ਪਹਿਲਾਂ ਉਹ ਕਰੋਨਾ ਦੀ ਲਪੇਟ ‘ਚ ਆ ਗਏ ਸਨ। ਉਨ੍ਹਾਂ ਨੂੰ ਕਿਡਨੀ ਨਾਲ ਜੁੜੀਆਂ ਸਮੱਸਿਆਵਾਂ ਸਨ। ਕੁਝ ਸਾਲ ਪਹਿਲਾਂ ਉਨ੍ਹਾਂ ਦੇ ਪਿਤਾ ਨੇ ਉਨ੍ਹਾਂ ਨੂੰ ਆਪਣੀ ਕਿਡਨੀ ਦਾਨ ਕੀਤੀ।