Sensation spread in Santokhpura of Jalandhar : ਜਲੰਧਰ ਦੇ ਸੰਤੋਖਪੁਰਾ ਇਲਾਕੇ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਸੰਨੀ ਪੁੱਤਰ ਪਿਆਰੇ ਲਾਲ ਵਜੋਂ ਹੋਈ ਹੈ। ਉਹ ਆਪਣੇ ਪਿਤਾ ਨਾਲ ਇਲੈਕਟ੍ਰਾਨਿਕਸ ਦਾ ਕੰਮ ਕਰਦਾ ਸੀ। ਨੌਜਵਾਨ ਦਾ ਪਿਤਾ ਭਾਜਪਾ ਆਗੂ ਹੈ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਜਦੋਂ ਉਸ ਨੇ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ ਸੰਨੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਸ ਨੇ ਤੁਰੰਤ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦਿੱਤੀ।
ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਪੱਖੇ ਤੋਂ ਹਟਾ ਦਿੱਤਾ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜਦੋਂ ਸੰਨੀ ਆਵਾਜ਼ਾਂ ਮਾਰਨ ‘ਤੇ ਵੀ ਨਹੀਂ ਆਇਆ ਤਾਂ ਉਹ ਕਮਰੇ ਵਿੱਚ ਪਹੁੰਚੇ ਤਾਂ ਉਸ ਦੀ ਪੱਖੇ ਨਾਲ ਲਟਕਦੀ ਲਾਸ਼ ਦੇਖ ਕੇ ਉਨ੍ਹਾਂ ਦੇ ਹੋਸ਼ ਉੱਡ ਗਏ। ਪਤਾ ਲੱਗਾ ਹੈ ਕਿ ਨੌਜਵਾਨ ਕਾਫੀ ਦੇਰ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ ਅਤੇ ਬੀਮਾਰ ਸੀ। ਇਸੇ ਡਿਪ੍ਰੈਸ਼ਨ ਦੇ ਚੱਲਦਿਆਂ ਉਸ ਨੇ ਇਹ ਖੌਫਨਾਕ ਕਦਮ ਚੁੱਕ ਲਿਆ।