Sensation spread on Nakodar : ਨਕੋਦਰ-ਮਹਿਤਪੁਰ ਰੋਡ ’ਤੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਸੇਤੀਆ ਪੈਲੇਸ ਦੇ ਨਜ਼ਦੀਕ ਝਾੜੀਆਂ ਦੇ ਵਿੱਚ ਇੱਕ ਵਿਅਕਤੀ ਦੀ ਲਾਵਾਰਿਸ ਲਾਸ਼ ਲੋਕਾਂ ਨੇ ਦੇਖੀ। ਇਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਆ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਬਾਰੇ ਮਹਿਤਪੁਰ ਥਾਣੇ ਦੇ ਏਐਸਆਈ ਤੀਰਥ ਰਾਮ ਨੇ ਦੱਸਿਆ ਕਿ ਲਾਸ਼ ਸੇਤੀਆ ਪੈਲੇਸ ਦੇ ਕੋਲ ਝਾੜੀਆਂ ਵਿੱਚ ਪਈ ਹੋਈ ਸੀ। ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਨਕੋਦਰ ਦੇ ਸਿਵਲ ਹਸਪਤਾਲ ਵਿੱਚ ਮੁਰਦਾਘਰ ਵਿੱਚ 72 ਘੰਟਿਆਂ ਲਈ ਸ਼ਨਾਖਤ ਕਰਨ ਲਈ ਰਖਵਾ ਦਿੱਤਾ ਗਿਆ। 174 ਦੀ ਕਾਰਵਾਈ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।