ਲਖੀਮਪੁਰ ਖੀਰੀ ਵਿਚ ਕਿਸਾਨਾਂ ਨੂੰ ਗੱਡੀ ਨਾਲ ਕੁਚਲ ਕੇ ਮਾਰਨ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਵੀ ਕੋਈ ਫੈਸਲਾ ਨਹੀਂ ਹੋ ਸਕਿਆ। ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਨੂੰ 19 ਜਨਵਰੀ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਆਸ਼ੀਸ਼ ਮਿਸ਼ਰਾ ਨੇ ਇਲਾਹਾਬਾਦ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੰਦੇ ਹੋਏ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ ਕੋਰਟ ਨੇ ਮਿਸ਼ਰਾ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਵਧੀਕ ਸੈਸ਼ਨ ਜੱਜ ਲਖੀਮਪੁਰ ਖੀਰੀ ਦੀ ਰਿਪੋਰਟ ਨੂੰ ਵੀ ਪੜ੍ਹਿਆ ਜਿਸ ਵਿਚ ਕਿਹਾ ਗਿਆ ਕਿ ਇਸ ਮੁਕੱਦਮੇ ਨੂੰ ਪੂਰਾ ਹੋਣ ਵਿਚ 5 ਸਾਲ ਦਾ ਸਮਾਂ ਲੱਗੇਗਾ ਕਿਉਂਕਿ ਮਾਮਲੇ ਵਿਚ 208 ਗਵਾਹ ਹਨ। ਦਰਅਸਲ ਅਦਾਲਤ ਨੇ ਪਿਛਲੀ ਸੁਣਵਾਈ ਵਿਚ ਹੇਠਲੀ ਅਦਾਲਤ ਤੋਂ ਜਾਣਕਾਰੀ ਮੰਗੀ ਸੀ ਕਿ ਬਿਨਾਂ ਦੂਜੇ ਮੁਕੱਦਮਿਆਂ ‘ਤੇ ਅਸਰ ਪਾਏ ਇਸ ਕੇਸ ਦਾ ਨਿਪਟਾਰਾ ਕਿੰਨੇ ਸਮੇਂ ਵਿਚ ਹੋ ਸਕੇਗਾ। ਦੂਜੇ ਪਾਸੇ ਉੱਤਰ ਪ੍ਰਦੇਸ਼ ਸਰਕਾਰ ਸੁਪਰੀਮ ਕੋਰਟ ਨੇ ਦੱਸਿਆ ਕਿ ਹਿੰਸਾ ਦੇ ਸਾਰੇ ਦੋਸ਼ੀਆਂ ਖਿਲਾਫ ਦੋਸ਼ ਤੈਅ ਕੀਤੇ ਗਏ ਹਨ।
ਇਹ ਵੀ ਪੜ੍ਹੋ : ਅਮਰੀਕੀ ਏਅਰ ਸਰਵਿਸ ਵਿਚ ਖਰਾਬੀ ਨਾਲ ਪ੍ਰਭਾਵਿਤ ਹੋਈਆਂ ਏਅਰ ਸੇਵਾਵਾਂ, ਕੈਂਸਲ ਕੀਤੀਆਂ 93 ਉਡਾਣਾਂ
ਦੱਸ ਦੇਈਏ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਹਿੰਸਾ ਦੌਰਾਨ 8 ਲੋਕਾਂ ਦੀ ਮੌਤ ਹੋ ਗਈ ਸੀ ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਇਲਾਕੇ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਉੱਤਰ ਪ੍ਰਦੇਸ਼ ਪੁਲਿਸ ਦੀ FIR ਮੁਤਾਬਕ ਚਾਰ ਕਿਸਾਨਾਂ ਨੂੰ ਇਕ ਐੱਸਯੂਵੀ ਨਾਲ ਕੁਚਲ ਦਿੱਤਾ ਸੀ ਜਿਸ ਵਿਚ ਆਸ਼ੀਸ਼ ਮਿਸ਼ਰਾ ਬੈਠੇ ਸਨ। ਘਟਨਾ ਦੇ ਬਾਅਦ ਗੁੱਸੇ ਵਿਚ ਆਏ ਕਿਸਾਨਾਂ ਨੇ ਡਰਾਈਵਰ ਤੇ ਦੋ ਭਾਜਪਾ ਵਰਕਰਾਂ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: